ਦਿੱਲੀ ‘ਚ ਹੱਡ ਚੀਰਵੀਂ ਠੰਢ ਦਾ ਕਹਿਰ, ਮੌਸਮ ਦਾ ਸਭ ਤੋਂ ਠੰਢਾ ਦਿਨ ਅੱਜ

TeamGlobalPunjab
1 Min Read

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਨਵੇਂ ਸਾਲ ਦੇ ਨਾਲ ਵਧਦੀ ਠੰਢ ਦਾ ਵੀ ਆਗਾਜ਼ ਹੋ ਗਿਆ ਹੈ। ਰਾਤ ਤੋਂ ਹੀ ਪੂਰੇ ਸ਼ਹਿਰ ‘ਤੇ ਕੋਹਰੇ ਦੀ ਚਾਦਰ ਛਾਈ ਰਹੀ। ਖੇਤਰੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਦਿੱਲੀ ਵਿੱਚ ਸ਼ੁੱਕਰਵਾਰ ਨੂੰ ਮੌਸਮ ਦਾ ਸਭ ਤੋਂ ਘੱਟ ਤਾਪਮਾਨ 1.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਵੇਰੇ 7 ਵਜੇ ਤੱਕ 0 ਵਿਜ਼ੀਬਿਲਿਟੀ ਦੇ ਨਾਲ ਸੰਘਣਾ ਕੋਹਰਾ ਛਾਇਆ ਰਿਹਾ। ਦਿੱਲੀ ਦੇ ਸਫ਼ਦਰਜੰਗ ਦਾ ਹੇਂਠਲਾ ਤਾਪਮਾਨ ਅੱਜ 1.1 ਡਿਗਰੀ ਦਰਜ ਕੀਤਾ ਗਿਆ।

ਉੱਤਰ ਪੱਛਮੀ ਮੈਦਾਨੀ ਇਲਾਕਿਆਂ ਦੇ ਕਈ ਹਿੱਸਿਆਂ ਨੇ ਪਿਛਲੇ ਕੁਝ ਦਿਨਾਂ ਵਿਚ ਸਬ-ਜ਼ੀਰੋ ਜਾਂ 0 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ।

ਆਈਐਮਡੀ ਦੇ ਵਿਗਿਆਨੀਆਂ ਨੇ ਕਿਹਾ ਹੈ ਕਿ ਦਿੱਲੀ ਅਤੇ ਐੱਨਸੀਆਰ ਵਿੱਚ ਸ਼ੁੱਕਰਵਾਰ ਨੂੰ ਵੀ ਸ਼ੀਤ ਲਹਿਰ ਜਾਰੀ ਰਹੇਗੀ ਪਰ ਘੱਟੋ ਘੱਟ ਤਾਪਮਾਨ ਵਧਣ ਲੱਗੇਗਾ ਅਤੇ ਐਤਵਾਰ ਤੱਕ 7 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਉਮੀਦ ਹੈ।

Share this Article
Leave a comment