ਦਿੱਲੀ ਦੀ ਰੋਹਿਨੀ ਅਦਾਲਤ ਦੇ ਜੱਜ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਪਤਨੀ ਵੀ ਕੋਰੋਨਾ ਦੀ ਲਪੇਟ ‘ਚ

TeamGlobalPunjab
1 Min Read

ਨਵੀਂ ਦਿੱਲੀ : ਰਾਜਧਾਨੀ ਦਿੱਲੀ ‘ਚ ਕੋਰੋਨਾ ਸੰਕਰਮਣ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ‘ਚ ਹੀ ਅੱਜ ਦਿੱਲੀ ਦੀ ਰੋਹਿਨੀ ਅਦਾਲਤ ਦੇ ਜੱਜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੋਵਿਡ -19 ਟੈਸਟ ਦੀ ਰਿਪੋਰਟ ਆਉਣ ਤੋਂ ਬਾਅਦ ਜੱਜ ਨੇ ਆਪਣੇ ਆਪ ਨੂੰ ਕੁਆਰੰਟਾਈਨ ਕਰ ਲਿਆ ਹੈ। ਇਸ ਸਬੰਧੀ ਰੋਹਿਨੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਹਾਵੀਰ ਸਿੰਘ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਪਹਿਲਾ ਜੱਜ ਦੀ ਪਤਨੀ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਸੀ ਤੇ ਹੁਣ ਦੋਵਾਂ ਨੇ ਖ਼ੁਦ ਨੂੰ ਕੁਆਰੰਟਾਈਨ ਕਰ ਲਿਆ ਹੈ।

ਰੋਹਿਨੀ ਕੋਰਟ ਕੰਪਲੈਕਸ ‘ਚ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਪੂਰੀ ਸਖਤੀ ਨਾਲ ਕੀਤੀ ਜਾ ਰਹੀ ਹੈ। ਰਾਜਧਾਨੀ ਵਿੱਚ ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਡੀ ਗਿਣਤੀ ‘ਚ ਕੋਰੋਨਾ ਦੀ ਲਪੇਟ ‘ਚ ਆ ਰਹੇ ਹਨ। ਮੰਗਲਵਾਰ ਨੂੰ ਦਿੱਲੀ ਵਿੱਚ ਕੋਰੋਨਾ ਦੇ 1298 ਨਵੇਂ ਮਾਮਲੇ ਸਾਹਮਣੇ ਆਏ ਹਨ।  ਜਿਸ ਨਾਲ ਰਾਜਧਾਨੀ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ  22,132 ਹੋ ਗਈ ਹੈ।

ਦਿੱਲੀ ਸਰਕਾਰ ਦੇ ਸਿਹਤ ਬੁਲੇਟਿਨ ਦੇ ਅਨੁਸਾਰ ਰਾਜਧਾਨੀ ‘ਚ ਕੋਰੋਨਾ ਦੇ  12,573 ਕੇਸ ਐਕਟਿਵ ਹਨ। ਜਦੋਂ ਕਿ 9,243 ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ 556 ਲੋਕਾਂ ਦੀ ਕੋੋਰੋਨਾ ਨਾਲ ਮੌਤ ਹੋ ਚੁੱਕੀ ਹੈ।

Share this Article
Leave a comment