ਸੋਮਵਾਰ ਤੋਂ ਖੁੱਲ੍ਹਣਗੇ ਦਿੱਲੀ ਦੇ ਸਾਰੇ ਸਕੂਲ

TeamGlobalPunjab
1 Min Read

ਨਵੀਂ ਦਿੱਲੀ : ਦਿੱਲੀ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਸੁਧਾਰ ਦੇ ਚਲਦਿਆਂ ਦਿੱਲੀ ਸਰਕਾਰ ਨੇ 29 ਨਵੰਬਰ (ਸੋਮਵਾਰ) ਤੋਂ ਦਿੱਲੀ ਵਿੱਚ ਸਾਰੇ ਸਕੂਲ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਸ ਬਾਰੇ ਫੈਸਲਾ ਪਿਛਲੇ ਦਿਨੀਂ ਦਿੱਲੀ ਸਰਕਾਰ ਨੇ ਲਿਆ ਸੀ, ਜਿਸ ਤੋਂ ਬਾਅਦ ਸ਼ਨੀਵਾਰ ਨੂੰ ਸਿੱਖਿਆ ਡਾਇਰੈਕਟੋਰੇਟ ਨੇ ਸਕੂਲ ਖੋਲ੍ਹਣ ਦੇ ਨਿਰਦੇਸ਼ ਜਾਰੀ ਕਰ ਦਿੱਤੇ। ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹੇ ਜਾ ਰਹੇ ਹਨ।

ਇਸ ਸਬੰਧੀ ਡਾਇਰੈਕਟੋਰੇਟ ਆਫ਼ ਐਜੂਕੇਸ਼ਨ (ਸਕੂਲ ਬ੍ਰਾਂਚ) ਵੱਲੋਂ ਹੁਕਮ ਜਾਰੀ ਕੀਤੀ ਗਏ ਹਨ।

ਸਿੱਖਿਆ ਡਾਇਰੈਕਟੋਰੇਟ ਨੇ ਆਪਣੇ ਆਦੇਸ਼ ਵਿੱਚ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਗੈਰ ਸਹਾਇਤਾ ਪ੍ਰਾਪਤ, ਐਮਸੀਡੀ, ਐਨਡੀਐਮਸੀ, ਦਿੱਲੀ ਛਾਉਣੀ ਬੋਰਡ ਦੇ ਸਕੂਲਾਂ ਨੂੰ ਸਾਰੀਆਂ ਜਮਾਤਾਂ ਲਈ ਦੁਬਾਰਾ ਖੋਲ੍ਹਣ ਲਈ ਕਿਹਾ ਹੈ। ਸਾਰੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਾਰੇ ਮਾਪਿਆਂ, ਵਿਦਿਆਰਥੀਆਂ ਅਤੇ ਸਟਾਫ਼ ਨੂੰ ਸਕੂਲ ਮੁੜ ਖੋਲ੍ਹਣ ਬਾਰੇ ਜਾਣਕਾਰੀ ਦੇਣ।

- Advertisement -

ਦੱਸਣਯੋਗ ਹੈ ਕਿ ਸਕੂਲ ਖੋਲ੍ਹਣ ਦੇ ਫ਼ੈਸਲੇ ‘ਤੇ ਮਾਪਿਆਂ ਨੇ ਚਿੰਤਾ ਪ੍ਰਗਟਾਈ ਹੈ। ਦਿੱਲੀ ਪੇਰੈਂਟਸ ਐਸੋਸੀਏਸ਼ਨ ਨੇ ਇਸ ਨੂੰ ਜਲਦਬਾਜੀ ਦਾ ਫੈਸਲਾ ਦੱਸਿਆ ਹੈ। ਐਸੋਸੀਏਸ਼ਨ ਦੀ ਦਲੀਲ ਸੀ ਕਿ ਸਰਕਾਰ ਨੂੰ ਕੁਝ ਸਮੇਂ ਬਾਅਦ ਸਕੂਲ ਖੋਲ੍ਹਣ ਦਾ ਫੈਸਲਾ ਲੈਣਾ ਚਾਹੀਦਾ ਹੈ।

Share this Article
Leave a comment