ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅੱਜ

TeamGlobalPunjab
1 Min Read

ਨਵੀਂ ਦਿੱਲੀ  : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅੱਜ ਕਰਵਾਈਆਂ ਜਾ ਰਹੀਆਂ ਹਨ।ਇਹ ਚੋਣਾਂ 25 ਅਪ੍ਰੈਲ ਨੂੰ ਕਰਵਾਈਆਂ ਜਾਣੀਆਂ ਸਨ, ਪਰ ਕੋਵਿਡ-19 ਦੇ ਮੱਦੇਨਜ਼ਰ ਇਨ੍ਹਾਂ ਨੂੰ ਟਾਲ ਦਿੱਤਾ ਗਿਆ। ਦਿੱਲੀ ਦੇ ਸਾਰੇ 46 ਗੁਰਦੁਆਰਾ ਵਾਰਡ ਲਈ 23 ਰਿਟਰਨਿੰਗ ਅਧਿਕਾਰੀ ਨਿਯੁਕਤ ਕੀਤੇ ਗਏ ਹਨ।

ਰਾਸ਼ਟਰੀ ਰਾਜਧਾਨੀ ਦੇ ਸਰਕਾਰੀ ਸਕੂਲਾਂ ‘ਚ ਬਣਾਏ ਗਏ 546 ਮਤਦਾਨ ਕੇਂਦਰਾਂ ‘ਤੇ ਵੋਟਾਂ ਪਾਈਆਂ ਜਾਣਗੀਆਂ। ਚੋਣ ਮੈਦਾਨ ‘ਚ 132 ਨਿਰਦਲ ਉਮੀਦਵਾਰਾਂ ਸਮੇਤ ਕੁੱਲ 312 ਉਮੀਦਵਾਰ ਹਨ। ਦਿੱਲੀ ਸਰਕਾਰ ਦੇ ਦਿੱਲੀ ਗੁਰਦੁਆਰਾ ਚੋਣ ਬੋਰਡ ਦੀ ਨਿਗਰਾਨੀ ਹੇਠ ਚੋਣ ਅਮਲ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਚੱਲੇਗਾ, ਜਿਸ ‘ਚ ਦਿੱਲੀ ਦੇ 3.42 ਲੱਖ ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ।ਜੇਕਰ DSGMC ਚੋਣਾਂ ‘ਚ  ਮੁਕਾਬਲੇ ਦੀ ਗੱਲ ਕੀਤੀ ਜਾਵੇ ਤਾਂ ਇਸ ਵਾਰ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪਰਮਜੀਤ ਸਰਨਾ ਭਰਾਵਾਂ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮਨਜਿੰਦਰ ਸਿੰਘ ਸਿਰਸਾ ਦੀ ਪਾਰਟੀ ਦੇ ਵਿਚ ਹੈ।

Share this Article
Leave a comment