ਤੇਜ਼ ਰਫਤਾਰ ਟਰੱਕ ਨੇ ਸੜਕ ਕੰਢੇ ਸੁੱਤੇ ਲੋਕਾਂ ਨੂੰ ਦਰੜਿਆ, 4 ਦੀ ਸੌਤ

Prabhjot Kaur
1 Min Read

ਨਵੀਂ ਦਿੱਲੀ: ਦਿੱਲੀ ਦੇ ਸੀਮਾਪੁਰੀ ਇਲਾਕੇ ‘ਚ ਬੀਤੀ ਰਾਤ ਤੇਜ਼ ਰਫਤਾਰ ਟਰੱਕ ਨੇ ਸੜਕ ਦੇ ਕੰਢੇ ਸੋ ਰਹੇ ਲੋਕਾਂ ਨੂੰ ਦਰੜ ਦਿੱਤਾ, ਜਿਸ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਹੋਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ।

ਇਹ ਹਾਦਸਾ ਸਵੇਰੇ ਦੇ ਲਗਭਗ 4 ਵਜੇ ਵਾਪਰਿਆ ਹਾਲਾਂਕਿ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰਨ ਲਈ ਕਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

ਇਸ ਦਰਦਨਾਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਪਛਾਣ ਨਿਊ ਹੱਦਪੁਰੀ ਦੇ ਰਹਿਣ ਵਾਲੇ ਕਰੀਮ (52), ਛੋਟੇ ਖਾਨ (25), ਸ਼ਾਹ ਆਲਮ (38), ਸਾਹੀਬਾਬਾਦ ਦਾ ਰਹਿਣ ਵਾਲਾ ਰਾਹੁਲ (45) ਵਜੋਂ ਹੋਈ ਹੈ। ਇਨ੍ਹਾਂ ‘ਚੋਂ 2 ਲੋਕਾਂ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ ਸੀ ਜਦਕਿ 2 ਦੀ ਇਲਾਜ ਦੇ ਦੌਰਾਨ ਮੌਤ ਹੋ ਗਈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment