ਕੇਜਰੀਵਾਲ ਦਾ ਵੱਡਾ ਐਲਾਨ, ਦਿੱਲੀ ‘ਚ 31 ਮਈ ਤੋਂ ਸ਼ੁਰੂ ਹੋਵੇਗੀ ਅਨਲਾਕ ਦੀ ਪ੍ਰਕਿਰਿਆ

TeamGlobalPunjab
1 Min Read

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਾਲਾਬੰਦੀ ਖਤਮ ਕਰਨ ਦਾ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਦਿੱਲੀ ‘ਚ ਅਨਲਾਕ ਦੀ ਪ੍ਰਕਿਰਿਆ ਹੌਲੀ-ਹੌਲੀ 31 ਮਈ ਤੋਂ ਸ਼ੁਰੂ ਹੋਵੇਗੀ।

ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਕੋਰੋਨਾ ਸੰਕਰਮਣ ਦੇ ਕੇਸਾਂ ‘ਚ ਲਗਾਤਾਰ ਕਮੀ ਆ ਰਹੀ ਹੈ ਜਿਸ ਦੇ ਮੱਦੇਨਜ਼ਰ ਤਾਲਾਬੰਦੀ ਨੂੰ ਹੌਲੀ-ਹੌਲੀ ਖੋਲ੍ਹਿਆ ਜਾਵੇਗਾ। ਸਭ ਤੋਂ ਪਹਿਲਾਂ, ਫੈਕਟਰੀਆਂ ਸੋਮਵਾਰ ਤੋਂ ਖੁੱਲ੍ਹਣਗੀਆਂ ਅਤੇ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਹਰ ਹਫਤੇ ਜਨਤਾ ਦੇ ਸੁਝਾਵਾਂ ਤੇ ਮਾਹਰਾਂ ਦੀ ਰਾਏ ਦੇ ਆਧਾਰ ‘ਤੇ ਲਾਕਡਾਊਨ ਖੋਲ੍ਹਣ ਦੀ ਪ੍ਰਕਿਰਿਆ ਜਾਰੀ ਰੱਖਾਂਗੇ, ਤਾਂ ਕਿ ਕੋਰੋਨਾ ਦੇ ਮਾਮਲਿਆਂ ‘ਚ ਫਿਰ ਵਾਧਾ ਨਾਂ ਹੋਵੇ।

ਦੱਸ ਦਈਏ ਦਿੱਲੀ ‘ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਸੰਕਰਮਣ ਦੀ ਦਰ 1.5% ਰਹੀ ਅਤੇ ਕੋਰੋਨਾ ਦੇ ਲਗਭਗ 1100 ਦਰਜ ਕੀਤੇ ਗਏ ਸਨ।

- Advertisement -

Share this Article
Leave a comment