ਨਵੀਂ ਦਿੱਲੀ : ਦਿੱਲੀ ‘ਚ ਭਾਰਤੀ ਜਨਤਾ ਪਾਰਟੀ(ਬੀਜੇਪੀ) ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਟੁੱਟ ਗਿਆ ਹੈ। ਰਿਪੋਰਟਾਂ ਮੁਤਾਬਿਕ ਅਕਾਲੀ ਦਲ ਇਸ ਵਾਰ ਆਪਣੀ ਪਾਰਟੀ ਦੇ ਹੀ ਚਿੰਨ੍ਹ ‘ਤੇ ਚੋਣ ਲੜਨ ਜਾ ਰਿਹਾ ਹੈ।
ਦੱਸ ਦਈਏ ਕਿ ਦਾਅਵਾ ਇਹ ਵੀ ਕੀਤਾ ਜਾ ਰਿਹਾ ਹੈ ਕਿ ਇਸ ਵਾਰ ਬੀਜੇਪੀ ਅਤੇ ਅਕਾਲੀ ਵਿਚਕਾਰ ਮੰਗਾਂ ਨੂੰ ਲੈ ਕੇ ਸਹਿਮਤੀ ਨਹੀਂ ਬਣੀ। ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਨੇ ਹਰੀ ਨਗਰ, ਕਾਲਕਾਜੀ, ਰਾਜੌਰੀ ਗਾਰਡਨ ਅਤੇ ਸ਼ਾਹਦਰਾ ਤੋਂ ਵਿਧਾਨ ਸਭਾ ਚੋਣ ਲੜੀ ਸੀ।