ਦਿੱਲੀ ਹਿੰਸਾ: ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 18

TeamGlobalPunjab
2 Min Read

ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਦੇ ਨਾਮ ‘ਤੇ ਦਿੱਲੀ ਦੀਆਂ ਸੜਕਾਂ ‘ਤੇ ਸ਼ੁਰੂ ਹੋਈ ਹਿੰਸਾ ਹਾਲੇ ਰੁਕਣ ਦਾ ਨਾਮ ਨਹੀਂ ਲੈ ਰਹੀ। ਪਿਛਲੇ ਤਿੰਨ ਦਿਨਾਂ ਵਿੱਚ ਦੇਸ਼ ਦੀ ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਹਿੰਸਾ ਹੋਈ ਹੈ , ਜਿਸ ਵਿੱਚ ਹੁਣ ਤੱਕ 18 ਲੋਕਾਂ ਦੀ ਜਾਨ ਚੱਲੀ ਗਈ ਹੈ। ਬੁੱਧਵਾਰ ਸਵੇਰੇ ਵੀ ਦਿੱਲੀ ਦੇ ਗੋਕੁਲਪੁਰੀ ਇਲਾਕੇ ਵਿੱਚ ਹਿੰਸਕ ਪ੍ਰਦਰਸ਼ਨ ਹੋਇਆ , ਇੱਥੇ ਕੁੱਝ ਨੇ ਇੱਕ ਦੁਕਾਨ ਵਿੱਚ ਅੱਗ ਲਗਾ ਦਿੱਤੀ।

ਉੱਤਰੀ-ਪੂਰਬੀ ਦਿੱਲੀ ਦੇ ਜਾਫ਼ਰਾਬਾਦ ਸਮੇਤ ਹੋਰਨਾਂ ਇਲਾਕਿਆਂ ‘ਚ ਹੋਈ ਹਿੰਸਾ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਹਾਲਾਤ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਪੁਲਿਸ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਹਾਲਾਤ ਨੂੰ ਕਾਬੂ ਕਰਨ ਅਤੇ ਆਤਮ ਵਿਸ਼ਵਾਸ ਸਥਾਪਿਤ ਕਰਨ ‘ਚ ਅਸਫਲ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਫੌਜ ਨੂੰ ਬੁਲਾ ਕੇ ਬਾਕੀ ਪ੍ਰਭਾਵਿਤ ਇਲਾਕਿਆਂ ‘ਚ ਤੁਰੰਤ ਕਰਫ਼ਿਊ ਲਗਾਉਣਾ ਚਾਹੀਦਾ ਹੈ ਅਤੇ ਇਸ ਸੰਬੰਧ ‘ਚ ਉਹ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਰਹੇ ਹਨ।

Share this Article
Leave a comment