ਦਿੱਲੀ ਹਿੰਸਾ ਦੀ ਜਾਂਚ ਸੁਪਰੀਮ ਕੋਰਟ ਦੇ ਸਿਟਿੰਗ ਜੱਜ ਤੋਂ ਹੋਵੇ : ਕਾਂਗਰਸ

TeamGlobalPunjab
2 Min Read

ਚੰਡੀਗੜ੍ਹ: ਕਿਸਾਨ ਅੰਦੋਲਨ ਵਿਚਾਲੇ ਦਿੱਲੀ ‘ਚ ਹੋਈ ਹਿੰਸਾ ਤੋਂ ਬਾਅਦ ਸਿਆਸਤ ਵੀ ਤੇਜ਼ ਹੋ ਗਈ ਹੈ। ਕਾਂਗਰਸ ਪਾਰਟੀ ਦੇ ਲੀਡਰ ਬੀਜੇਪੀ ‘ਤੇ ਹਿੰਸਾ ਭੜਕਾਉਣ ਦੇ ਇਲਜ਼ਾਮ ਲਗਾ ਰਹੇ ਹਨ। ਜਦਕਿ ਭਾਜਪਾ ਦੇ ਲੀਡਰ ਇਸ ਨੂੰ ਵੱਖਵਾਦੀ ਤਾਕਤਾਂ ਦਾ ਸ਼ਿਕਾਰ ਦੱਸ ਰਹੇ ਹਨ।

ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਕਦੀ ਵੀ ਹਿੰਸਾ ਜਾਂ ਆਪਸੀ ਭਾਈਚਾਰੇ ‘ਚ ਲੜਾਈ ਦਾ ਸਮਰਥਨ ਨਹੀਂ ਕੀਤਾ। ਦਿੱਲੀ ਵਿਚ ਫੈਲੀ ਹਿੰਸਾ ਪੂਰੀ ਤਰ੍ਹਾਂ ਦੇ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦਿੱਲੀ ਪੁਲੀਸ ਦੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਨੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੇ ਲਈ ਇਕ ਸਾਜ਼ਿਸ਼ ਘੜੀ ਸੀ। ਜਿਸ ਤਹਿਤ ਉਨ੍ਹਾਂ ਨੇ ਆਪਣੇ ਹੀ ਆਦਮੀ ਭੇਜ ਕੇ ਲਾਲ ਕਿਲੇ ‘ਤੇ ਝੰਡਾ ਫਹਿਰਾਉਣ ਦਾ ਕੰਮ ਕਰਵਾਇਆ।

ਕਾਂਗਰਸ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੇਅਰ ਸੁਭਾਸ਼ ਚਾਵਲਾ ਨੇ ਕਿਹਾ ਕਿ ਦਿੱਲੀ ਹਿੰਸਾ ਨਹੀਂ ਹੋਣੀ ਚਾਹੀਦੀ ਸੀ। ਇਸ ਦੇ ਲਈ ਪੂਰੀ ਤਰ੍ਹਾਂ ਨਾਲ ਬੀਜੇਪੀ ਜ਼ਿੰਮੇਵਾਰ ਹੈ। ਬੀਜੇਪੀ ਸਰਕਾਰ ਆਪਣੇ ਮਕਸਦ ‘ਚ ਸਫ਼ਲ ਹੋ ਗਈ ਹੈ। ਸ਼ਾਂਤਮਈ ਢੰਗ ਨਾਲ ਚੱਲ ਰਹੇ ਅੰਦੋਲਨ ਨੂੰ ਕਮਜ਼ੋਰ ਕਰਨ ਦੇ ਲਈ ਇਕ ਸਾਜ਼ਿਸ਼ ਤਹਿਤ ਅੰਦੋਲਨ ਵਿਚ ਆਪਣੇ ਏਜੰਟ ਭੇਜੇ ਅਤੇ ਹਿੰਸਾ ਕਰਵਾਈ। ਉਨ੍ਹਾਂ ਮੰਗ ਕੀਤੀ ਕਿ ਇਸ ਹਿੰਸਾ ਦੀ ਜਾਂਚ ਸੁਪਰੀਮ ਕੋਰਟ ਦੇ ਸੀਟਿੰਗ ਜੱਜ ਤੋਂ ਕਰਵਾਉਣੀ ਚਾਹੀਦੀ ਹੈ ਤਾਂ ਜੋ ਸਭ ਦੇ ਚਿਹਰੇ ਬੇਨਕਾਬ ਹੋ ਸਕਣ।

Share this Article
Leave a comment