ਨਵੀਂ ਦਿੱਲੀ: ਰਾਜਧਾਨੀ ਦਿੱਲੀ ਤੇ ਆਸ ਪਾਸ ਦੇ ਇਲਾਕਿਆਂ ‘ਚ ਸਵੇਰੇ-ਸਵੇਰੇ ਪਏ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਐੱਨਸੀਆਰ ਦੇ ਮੌਸਮ ਵਿੱਚ ਅਚਾਨਕ ਆਇਆ ਬਦਲਾਅ ਪਹਾੜਾਂ ‘ਚ ਹੋ ਰਹੀ ਬਰਫਬਾਰੀ ਕਾਰਨ ਹੋਇਆ ਹੈ।
ਉੱਥੇ ਹੀ ਮੌਸਮ ਵਿਭਾਗ ਨੇ ਦੱਸਿਆ ਕਿ ਅੱਜ ਰਾਜਧਾਨੀ ‘ਚ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ ‘ਤੇ ਹਲਕੇ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਦੇ ਵੀ ਆਸਾਰ ਨਜ਼ਰ ਆ ਰਹੇ ਹਨ।
ਮੌਸਮ ਵਿਭਾਗ ਮੁਤਾਬਕ ਕੱਲ੍ਹ ਯਾਨੀ 5 ਫਰਵਰੀ ਨੂੰ ਵੀ ਦਿੱਲੀ ਵਿਚ ਮੀਂਹ ਪੈ ਸਕਦਾ ਹੈ ਤੇ ਉਸ ਤੋਂ ਬਾਅਦ ਆਉਣ ਵਾਲੇ 5-6 ਦਿਨਾਂ ਤੱਕ ਦਿੱਲੀ ਤੇ ਆਸ-ਪਾਸ ਦੇ ਇਲਾਕਿਆਂ ‘ਚ ਕੋਹਰਾ ਛਾਇਆ ਰਹਿ ਸਕਦਾ ਹੈ।