ਦਿੱਲੀ ਦੇ LG ਅਨਿਲ ਬੈਜਲ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ: ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਬੈਜਲ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਬੈਜਲ, ਇੱਕ ਸਾਬਕਾ ਆਈਏਐਸ ਅਧਿਕਾਰੀ, ਨੂੰ 31 ਦਸੰਬਰ 2016 ਨੂੰ ਨਜੀਬ ਜੰਗ ਦੀ ਥਾਂ ਲੈ ਕੇ ਰਾਸ਼ਟਰੀ ਰਾਜਧਾਨੀ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਸੀ।

ਸਾਬਕਾ ਉਪ ਰਾਜਪਾਲ ਨਜੀਬ ਜੰਗ ਵਾਂਗ ਅਨਿਲ ਬੈਜਲ ਨਾਲ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਸਬੰਧ ਚੰਗੇ ਨਹੀਂ ਸਨ। ਕਈ ਮੁੱਦਿਆਂ ਨੂੰ ਲੈ ਕੇ ਐਲਜੀ ਦਫ਼ਤਰ ਅਤੇ ਮੁੱਖ ਮੰਤਰੀ ਦਫ਼ਤਰ ਵਿਚਾਲੇ ਤਕਰਾਰ ਹੋਈ।ਉਹ 1969 ਬੈਚ ਦੇ ਆਈਏਐੱਸ ਅਧਿਕਾਰੀ ਸਨ ਤੇ ਅਟਲ ਬਿਹਾਰੀ ਵਾਜਪਾਈ ਸਰਕਾਰ ਵਿਚ ਕੇਂਦਰੀ ਗ੍ਰਹਿ ਸਕੱਤਰ ਵਜੋਂ ਵੀ ਕੰਮ ਕਰ ਚੁੱਕੇ ਹਨ। 30 ਦਸੰਬਰ 2021 ਨੂੰ ਹੀ ਬੈਜਲ ਦਾ ਕਾਰਜਕਾਲ ਪੂਰਾ ਹੋ ਗਿਆ ਸੀ ਪਰ ਉੁਨ੍ਹਾਂ ਨੇ ਸੇਵਾ ਵਿਚ ਵਿਸਤਾਰ ਕੀਤਾ ਸੀ। ਉਹ 5 ਸਾਲ ਤੱਕ ਦਿੱਲੀ ਦੇ ਉਪ ਰਾਜਪਾਲ ਦੇ ਅਹੁਦੇ ‘ਤੇ ਰਹੇ। ਉਹ ਦਿੱਲੀ ਦੇ 21ਵੇਂ ਰਾਜਪਾਲ ਸਨ। ਗ੍ਰਹਿ ਸਕੱਤਰ ਰਹਿਣ ਦੌਰਾਨ ਉਨ੍ਹਾਂ ਨੇ ਕਿਰਨ ਬੇਦੀ ‘ਤੇ ਕਾਰਵਾਈ ਕੀਤੀ ਸੀ ਤੇ ਉਨ੍ਹਾਂ ਨੂੰ ਹੈੱਡ ਆਫ ਜੇਲਸ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਉੁਨ੍ਹਾਂ ‘ਤੇ ਜੇਲ੍ਹ ਦੇ ਨਿਯਮਾਂ ਦਾ ਉਲੰਘਣਾ ਕਰਨ ਦਾ ਦੋਸ਼ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਅਮਰੀਕਾ ‘ਚ 3 ਸਿੱਖਾਂ ‘ਤੇ ਹਮਲਾ ਕਰਨ ਵਾਲੇ ਨੌਜਵਾਨ ਮਿਲੀ ਦਰਦਨਾਕ ਮੌਤ

ਨਿਊਯਾਰਕ: ਅਮਰੀਕਾ ‘ਚ ਤਿੰਨ ਸਿੱਖਾਂ ਤੇ ਹਮਲਾ ਕਰਨ ਵਾਲੇ 19 ਸਾਲਾ ਨੌਜਵਾਨ ਦਾ ਅਣਪਛਾਤੇ ਹਮਲਾਵਰਾਂ …

Leave a Reply

Your email address will not be published.