ਜਲੰਧਰ : ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਚੋਣ ਇੰਚਾਰਜ ਸੋਮਪ੍ਰਕਾਸ਼ ਨੇ ਜਲੰਧਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਹੋਰ ਹਲਕਿਆਂ ਦੇ ਕਈ ਆਗੂਆਂ ਦੀ ਹਾਜ਼ਰੀ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਇਸ ਸ਼ਿਕਾਇਤ ਵਿਚ ਕਾਂਗਰਸ ਨੇ ਮੰਗ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਉਮੀਦਵਾਰੀ ਰੱਦ ਕੀਤੀ ਜਾਵੇ।
ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਡੀਜੀਪੀ ਪੰਜਾਬ ਨੂੰ ਵੀ ਸ਼ਿਕਾਇਤ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੇ ਵੱਖ-ਵੱਖ ਜ਼ਿਲਿਆਂ ਦੇ ਵਿਧਾਇਕ ਹਨ, ਉਹ ਜਲੰਧਰ ਵਿੱਚ ਮੌਜੂਦ ਹਨ। ਉਨ੍ਹਾਂ ਚਿੱਠੀ ਲਿਖ ਕੇ ਆਪ ਵਿਧਾਇਕਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਜਿਹੜੇ ਬਾਹਰੀ ਆਪ ਦੇ ਵਿਧਾਇਕ ਹਨ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ।