ਸ਼੍ਰੋਮਣੀ ਕਮੇਟੀ ਦੇ ਗੁਰੂ ਗ੍ਰੰਥ ਸਾਹਿਬ ਸਰੂਪ ਛਾਪਣ ਵਾਲੇ ਅਧਿਕਾਰ ‘ਤੇ ਰੋਕ ਲਗਾਉਣ ਦੀ ਮੰਗ

TeamGlobalPunjab
1 Min Read

ਅੰਮ੍ਰਿਤਸਰ : ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਾਪਤਾ ਹੋਣ ਮਾਮਲੇ ‘ਚ ਸ਼੍ਰੋਮਣੀ ਕਮੇਟੀ ਦੀ ਖ਼ਿਲਾਫ਼ਤ ਹੋਣੀ ਵੀ ਸ਼ੁਰੂ ਹੋ ਚੁੱਕੀ ਹੈ। ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਡੀਸੀ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਹੈ। ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚ ਪਾਵਨ ਸਰੂਪਾਂ ਦੀ ਛਪਾਈ ਕਰਨ ਅਤੇ ਬਿਰਧ ਸਰੂਪਾਂ ਨੂੰ ਅਗਨ ਭੇਂਟ ਕਰਨ ਤੇ ਰੋਕ ਲਗਾਈ ਜਾਵੇ।

ਮੰਗ ਪੱਤਰ ਦੇਣ ਆਏ ਸਿੱਖ ਲੀਡਰਾਂ ਵਿੱਚ ਸ਼ਾਮਲ ਸਾਬਕਾ ਮੁਤਵਾਜ਼ੀ ਜਥੇਦਾਰ ਭਾਈ ਅਮਰੀਕ ਸਿੰਘ ਵੀ ਸ਼ਾਮਲ ਸਨ। ਅਮਰੀਕ ਸਿੰਘ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਪਾਵਨ ਸਰੂਪ ਛਾਪੇ ਜਾ ਰਹੇ ਹਨ। ਜਿਸ ਕਾਰਨ ਸਰੂਪਾਂ ਦੀ ਸਾਂਭ ਸੰਭਾਲ ਨਹੀਂ ਹੋ ਰਹੀ। ਕਈ ਥਾਵਾਂ ‘ਤੇ ਬੇਅਦਬੀ ਦੀ ਘਟਨਾ ਵੀ ਵਾਪਰ ਰਹੀਆਂ ਹਨ। ਇਸ ਲਈ ਛਪਾਈ ਤੇ ਤੁਰੰਤ ਰੋਕ ਲਗਾਉਣ ਦੀ ਜ਼ਰੂਰਤ ਹੈ।

ਇਸ ਦੇ ਨਾਲ ਹੀ ਸਾਬਕਾ ਮੁਤਵਾਜ਼ੀ ਜਥੇਦਾਰ ਅਮਰੀਕ ਸਿੰਘ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਬਿਰਧ ਹੋਣ ਦੇ ਨਾਂ ‘ਤੇ ਸਰੂਪਾਂ ਨੂੰ ਅਗਨ ਭੇਟ ਕੀਤਾ ਜਾ ਰਿਹਾ ਹੈ। ਜਦੋਂ ਕਿ ਸਰੂਪਾਂ ਵਿੱਚ ਕੁਝ ਅੰਗ ਹੀ ਖਰਾਬ ਹੁੰਦੇ ਹਨ, ਜੋ ਬਦਲੇ ਜਾ ਸਕਦੇ ਹਨ। ਇਸ ਲਈ ਸਰੂਪਾਂ ਨੂੰ ਅਗਨ ਭੇਂਟ ਕੀਤੇ ਜਾਣ ‘ਤੇ ਵੀ ਰੋਕ ਲਗਾਉਣੀ ਚਾਹੀਦੀ ਹੈ।

Share this Article
Leave a comment