ਮੁਹਾਲੀ ( ਦਰਸ਼ਨ ਸਿੰਘ ਖੋਖਰ ) : ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਪ੍ਰੋਫੈਸਰ ਜਸ਼ਨਦੀਪ ਸਿੰਘ ਜੋਸ਼ੀ, ਪ੍ਰੋਫੈਸਰ ਅਮਰਿੰਦਰ ਸਿੰਘ ਟਿਵਾਣਾ ਅਤੇ ਅਮਨਦੀਪ ਸਿੰਘ ਨੇ ਦੋਸ਼ ਲਗਾਇਆ ਕਿ ਕਾਲਜ ਦੇ ਫੰਡਾਂ ਵਿੱਚ ਵੱਡੀ ਪੱਧਰ ਹੇਰਾਫੇਰੀ ਕੀਤੀ ਜਾਂਦੀ ਹੈ।
ਮੁਹਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਪ੍ਰੋਫੈਸਰਾਂ ਨੇ ਦੋਸ਼ ਲਗਾਇਆ ਕਿ ਵਿਦਿਆਰਥੀਆਂ ਤੋਂ ਫੰਡਾਂ ਦੀ ਵਸੂਲੀ ਵੀ ਸਰਕਾਰ ਵੱਲੋਂ ਨਿਰਧਾਰਤ ਫੀਸ ਤੋਂ ਵੱਧ ਕੀਤੀ ਜਾਂਦੀ ਹੈ ਅਤੇ ਫੰਡਾਂ ਨੂੰ ਆਡਿਟ ਵੀ ਨਹੀਂ ਕਰਵਾਇਆ ਜਾਂਦਾ । ਇਨ੍ਹਾਂ ਪ੍ਰੋਫੈਸਰਾਂ ਨੇ ਕਿਹਾ ਕਿ ਇਸ ਮਾਮਲੇ ਦੀ ਸ਼ਿਕਾਇਤ ਉਹ ਵਿਜੀਲੈਂਸ ਅਤੇ ਪੰਜਾਬ ਸਰਕਾਰ ਕੋਲ ਕਰ ਚੁੱਕੇ ਹਨ ਜਿਸ ਦੀ ਤੁਰੰਤ ਜਾਂਚ ਕਰਵਾਉਣੀ ਚਾਹੀਦੀ ਹੈ।