ਕੈਪਟਨ ਦੀ ਜਗ੍ਹਾ ਸਿੱਧੂ ਨੂੰ ਕਾਂਗਰਸ ਸਰਕਾਰ ‘ਚ ਮੁੱਖ ਮੰਤਰੀ ਬਣਾਉਣ ਦੀ ਉੱਠੀ ਮੰਗ! ਕਹਿੰਦੇ “ਅਸੀਂ ਕਰਾਂਗੇ ਸਵਾਗਤ”

TeamGlobalPunjab
2 Min Read

ਲੁਧਿਆਣਾ : ਦਿੱਲੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਦਿੱਲੀ ਅੰਦਰ ਗੱਠਜੋੜ ਟੁੱਟ ਜਾਣ ‘ਤੇ ਲਗਾਤਾਰ ਵਿਰੋਧੀ ਪਾਰਟੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਲੰਬੇ ਹੱਥੀਂ ਲਿਆ ਜਾ ਰਿਹਾ ਹੈ। ਇਸ ਸਬੰਧੀ ਲਗਾਤਾਰ ਬਿਆਨਬਾਜੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਸਿਲਸਿਲੇ ‘ਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਲੰਬੇ ਹੱਥੀਂ ਲਿਆ ਗਿਆ ਹੈ। ਬੈਂਸ ਦਾ ਕਹਿਣਾ ਹੈ ਕਿ ਇਹ ਗੱਠਜੋੜ ਬਹੁਤ ਜਲਦ ਪੰਜਾਬ ਅੰਦਰ ਵੀ ਟੁੱਟੇਗਾ ਇਹ ਗੱਲ ਤੈਅ ਹੈ।

ਦੱਸ ਦਈਏ ਕਿ ਅਕਾਲੀ ਦਲ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਨਾਗਰਿਕਤਾ ਸੋਧ ਕਨੂੰਨ ਦੇ ਵਿਰੋਧ ਵਿੱਚ ਦਿੱਲੀ ਚੋਣਾਂ ਨਹੀਂ ਲੜੀਆਂ। ਇਸ ਨੂੰ ਲੈ ਕੇ ਬੈਂਸ ਨੇ ਅਕਾਲੀ ਦਲ ਵਿਰੁੱਧ ਬੋਲਦਿਆਂ ਕਿਹਾ ਕਿ ਜੇ ਇਹ ਗੱਲ ਹੈ ਤਾਂ ਫਿਰ ਤੁਰੰਤ ਹਰਸਿਮਰਤ ਕੌਰ ਬਾਦਲ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਦਾ ਮੈਦਾਨ ਛੱਡ ਕੇ ਭੱਜਣਾ ਅਕਾਲੀ ਦਲ ਬਾਦਲ ਦੀ ਹਾਰ ਦਾ ਇਹ ਪਹਿਲਾ ਪੜ੍ਹਾਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਬਾਦਲਾਂ ਤੋਂ ਗਿਣ ਗਿਣ ਕੇ ਬਦਲੇ ਲੈਣਗੇ।

ਸਿਮਰਜੀਤ ਸਿੰਘ ਬੈਂਸ ਨੇ ਬੋਲਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਲੰਬੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਜੇ ਬੁਖਾਰ ਹੋ ਜਾਵੇ ਤਾਂ ਵੀ ਉਹ ਇਹ ਕਹਿੰਦੇ ਹਨ ਕਿ ਇਹ ਕਾਂਗਰਸ ਨੇ ਚੜ੍ਹਾ ਤਾ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਕਾਂਗਰਸ ਦਾ ਰੌਲਾ ਪਾ ਕੇ ਲੋਕਾਂ ਨੂੰ ਮੂਰਖ ਬਣਾਉਂਦੇ ਹਨ। ਉਨ੍ਹਾਂ ਸਿੱਧੂ ਬਾਰੇ ਬੋਲਦਿਆਂ ਕਿਹਾ ਕਿ ਜੇਕਰ ਕਾਂਗਰਸ ਨਵਜੋਤ ਸਿੰਘ ਨੂੰ ਮੁੱਖ ਮੰਤਰੀ ਬਣਾਉਂਦੀ ਹੈ ਤਾਂ ਉਹ ਸਵਾਗਤ ਕਰਨਗੇ।

 

- Advertisement -

Share this Article
Leave a comment