ਅੰਮ੍ਰਿਤਸਰ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਲਗਾਤਾਰ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਬਿਆਨਬਾਜ਼ੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚਲਦਿਆਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਵੱਲੋਂ ਵੀ ਅੱਜ ਕਾਂਗਰਸ ਅਤੇ ਅਕਾਲੀ ਦਲ ਤੇ ਤਿੱਖੇ ਸ਼ਬਦੀ ਹਮਲੇ ਕੀਤੇ ਗਏ ਹਨ । ਇਸ ਮੌਕੇ ਡਾ ਸਰਬਪ੍ਰੀਤ ਨੂੰ ਆਪਣੀ ਪਾਰਟੀ ਸ਼ਾਮਲ ਕਰਦਿਆਂ ਬੈੰਸ ਨੇ ਕਿਹਾ ਕਿ ਅੱਜ ਪਾਰਟੀ ਨੂੰ ਇੱਕ ਨਵਾਂ ਬਲ ਮਿਲਿਆ ਹੈ ।
ਸਿਮਰਜੀਤ ਬੈਂਸ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅੱਜ ਸਿਰਫ਼ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਵੱਲੋਂ ਰਾਜਨੀਤੀ ਨੂੰ ਧੰਦਾ ਨਹੀਂ ਬਣਾਇਆ ਗਿਆ । ਉਨ੍ਹਾਂ ਕਿਹਾ ਕਿ ਅੱਜ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਵੱਲੋਂ ਜ਼ਮੀਨੀ ਪੱਧਰ ਤੇ ਕੰਮ ਕੀਤੇ ਜਾ ਰਹੇ ਹਨ ਅਤੇ ਕੇਵਲ ਸਟੇਜਾਂ ਦੇ ਵਿੱਚ ਭਾਸ਼ਣ ਹੀ ਨਹੀਂ ਦਿੱਤੀ ਜਾ ਰਹੀ । ਉਨ੍ਹਾਂ ਕਿਹਾ ਕਿ ਅੱਜ ਦੇਸ਼ ਅੰਦਰ ਲੋਕਤੰਤਰ ਦੀ ਹੱਤਿਆ ਹੋ ਰਹੀ ਅਤੇ ਅੱਜ ਕਿਸਾਨਾਂ ਵੱਲੋਂ ਆਪਣੇ ਹੱਕਾਂ ਲਈ ਲਗਾਤਾਰ ਦਿੱਲੀ ‘ਚ ਪ੍ਰਦਰਸ਼ਨ ਕਰ ਰਹੇ ਹਨ।