ਚੰਡੀਗੜ੍ਹ: ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਮੰਤਰੀ ਪੰਜਾਬ ਵਿਜੇਂਦਰ ਸਿੰਗਲਾ ਨੂੰ ਉਨ੍ਹਾਂ ਨਾਲ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਹੋਈ ਮੀਟਿੰਗ ਦੇ ਫ਼ੈਸਲਿਆਂ ਨੂੰ ਲਾਗੂ ਨਾ ਕਰਨ ਅਤੇ ਅਧਿਆਪਕ ‘ਤੇ ਸਕੂਲਾਂ ਨਾਲ ਸਬੰਧਤ ਹੋਰ ਮੰਗਾਂ ਨੂੰ ਲੈ ਕੇ ਵੱਡੇ ਸਮੂਹ ਨਾਲ ਰੋਸ਼ ਪੱਤਰ ਸੌਂਪਿਆ ਜਾਵੇਗਾ।
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ, ਜਨਰਲ ਸਕੱਤਰ ਜਸਵਿੰਦਰ ਝਬੇਲਵਾਲੀ, ਸੀਨੀਅਰ ਮੀਤ ਪ੍ਰਧਾਨ ਵਿਕਰਮਦੇਵ ਸਿੰਘ, ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਜੱਥੇਬੰਦੀ ਵੱਲੋਂ ਮਈ/ ਜੂਨ ਵਿੱਚ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਨੂੰ ਭੇਜੇ ਗਏ ਮੰਗ ਪੱਤਰਾਂ ਸਬੰਧੀ ਉਨ੍ਹਾਂ ਵੱਲੋਂ ਕੋਈ ਉਸਾਰੂ ਹੁੰਗਾਰਾ ਨਹੀਂ ਮਿਲਿਆ ਹੈ, ਜਿਸ ਕਾਰਣ ਅਧਿਆਪਕਾਂ ਵਿੱਚ ਰੋਸ਼ ਦੀ ਭਾਵਨਾ ਹੈ।
ਉਨ੍ਹਾਂ ਦੱਸਿਆ ਕਿ ਅਧਿਆਪਕ ਮੰਗਾਂ IERT, EGS, AIE, STR, IEV, ਸਪੈਸ਼ਲ ਐਜੂਕੇਟਰ, SLA, ਸਿੱਖਿਆ ਪ੍ਰੋਵਾਈਡਰ, ਦਫ਼ਤਰੀ ਮੁਲਾਜ਼ਮ, ਮਿੱਡ ਡੇ ਮੀਲ ਮੈਨੇਜਰ, ਮੈਰੀਟੋਰੀਅਸ ਸਕੂਲਾਂ ਦੇ ਮੁਲਾਜ਼ਮ, ਪਿਕਟਸ ਅਧੀਨ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤੇ ਜਾਣ ਦੀ ਮੰਗ ਲੰਮੇ ਸਮੇਂ ਤੋਂ ਲਟਕਾਈ ਜਾ ਰਹੀ ਹੈ। ਪਹਿਲਾਂ ਤੋਂ ਹੋ ਚੁੱਕੀਆਂ ਬਦਲੀਆਂ ਲਾਗੂ ਕਰਨ, ਅਧਿਆਪਕਾਂ ਦੀਆਂ ਬਦਲੀਆਂ ਦੀ ਪ੍ਰਕਿਰਿਆ ਤੇ ਰੋਕ ਹਟਾਉਣ, ਬਾਹਰਲੇ ਜ਼ਿਲ੍ਹਿਆਂ ਵਿੱਚ ਕੰਮ ਕਰ ਰਹੇ 3582/6060 ਅਧਿਆਪਕਾਂ ਨੂੰ ਬਿਨਾਂ ਸ਼ਰਤ ਬਦਲੀ ਕਰਾਉਣ ਦਾ ਮੌਕਾ ਦੇਣ, ਪ੍ਰੋਬੇਸ਼ਨ ਸਮੇਂ ਦੌਰਾਨ ਸਲਾਨਾ ਤਰੱਕੀਆਂ ਅਤੇ ਏਸੀਪੀ ਲਈ ਸਮਾਂ ਗਿਣਨ, ਓਪਨ ਡਿਸਟੈਂਸ ਲਰਨਿੰਗ ਤਹਿਤ ਸਿੱਖਿਆ ਪ੍ਰਾਪਤ 3442/7654 ਅਧਿਆਪਕਾਂ ਦੇ ਮਾਣਯੋਗ ਹਾਈਕੋਰਟ ਦੇ ਫ਼ੈਸਲੇ ਤਹਿਤ ਰੈਗੂਲਰ ਆਰਡਰ ਦੇਣ, ਅਧਿਆਪਕਾਂ ਦੇ ਹਰੇਕ ਕਾਡਰ ਦੀਆਂ ਤਰੱਕੀਆਂ ਕਰਨ, 3582 ਅਤੇ ਸਿੱਧੀ ਭਰਤੀ ਰਾਹੀਂ ਆਏ ਹੋਰ ਅਧਿਆਪਕਾਂ ਦਾ ਪ੍ਰੋਬੇਸ਼ਨ ਸਮਾਂ ਦੋ ਸਾਲ ਕਰਨ, 5178/8886 ਵਿੱਚੋਂ ਰਹਿੰਦੇ ਅਧਿਆਪਕਾਂ ਦੇ ਰੈਗੂਲਰ ਆਰਡਰ ਜਾਰੀ ਕਰਨ, ਸੰਘਰਸ਼ ਦੌਰਾਨ ਅਧਿਆਪਕਾਂ ਦੀਆਂ ਹੋਈਆਂ ਵਿਕਟਮਾਈਜੇਸ਼ਨਾਂ ਨੂੰ ਮਾਰਚ 2019 ਦੇ ਚਾਰ ਕੈਬਨਿਟ ਮੰਤਰੀਆਂ ਦੀ ਮੀਟਿੰਗ ਦੇ ਫ਼ੈਸਲੇ ਅਨੁਸਾਰ ਰੱਦ ਕਰਨ, ਮਾਨਸਿਕ ਅਤੇ ਸਰੀਰਕ ਤੌਰ ‘ਤੇ ਰੋਗੀ ਬਣਾ ਰਹੀ ਆਨਲਾਈਨ ਸਿੱਖਿਆ ਦੀ ਥਾਂ ਪੜਾਅ ਵਾਰ ਸਕੂਲ ਖੋਲ੍ਹਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪੇ ਕਮਿਸ਼ਨ ਅਤੇ ਡੀ. ਏ. ਦੀਆਂ ਕਿਸ਼ਤਾਂ ਜਾਰੀ ਕਰਨ ਆਦਿ ਮੰਗਾਂ ਦਾ ਕੋਈ ਸਾਰਥਕ ਹੱਲ ਨਹੀਂ ਕੱਢਿਆ ਜਾ ਰਿਹਾ।
ਇਸ ਮੌਕੇ ਮੀਤ ਪ੍ਰਧਾਨ ਗੁਰਮੀਤ ਸੁਖਪੁਰ, ਓਮ ਪ੍ਰਕਾਸ਼ ਮਾਨਸਾ, ਰਾਜੀਵ ਕੁਮਾਰ ਬਰਨਾਲਾ, ਜਗਪਾਲ ਬੰਗੀ, ਰਘਵੀਰ ਸਿੰਘ ਭਵਾਨੀਗੜ੍ਹ, ਹਰਦੀਪ ਟੋਡਰਪੁਰ, ਦਲਜੀਤ ਸਫੀਪੁਰ, ਜਸਵਿੰਦਰ ਔਜਲਾ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਕੁਲਵਿੰਦਰ ਸਿੰਘ ਜੋਸਨ, ਪਵਨ ਕੁਮਾਰ ਮੁਕਤਸਰ, ਨਛੱਤਰ ਸਿੰਘ ਤਰਨਤਾਰਨ, ਰੁਪਿੰਦਰ ਪਾਲ ਗਿੱਲ, ਸੁਖਦੇਵ ਡਾਂਸੀਵਾਲ, ਡੇਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਜਰਮਨਜੀਤ ਸਿੰਘ, ਤੇਜਿੰਦਰ ਕਪੂਰਥਲਾ, ਮੁਲਖਰਾਜ ਨਵਾਂ ਸ਼ਹਿਰ, ਅਤਿੰਦਰ ਘੱਗਾ, ਮੇਘ ਰਾਜ ਸੰਗਰੂਰ, ਗੁਰਪਿਆਰ ਕੋਟਲੀ, ਜੈਮਲ ਸਿੰਘ, ਜਸਵੀਰ ਅਕਾਲਗੜ੍ਹ, ਸੁਨੀਲ ਫਾਜ਼ਿਲਕਾ, ਹਰਜਿੰਦਰ ਢਿੱਲੋਂ, ਕੇਵਲ ਕੁਮਾਰ ਪਠਾਨਕੋਟ, ਅਮਰੀਕ ਮੋਹਾਲੀ, ਹਰਿੰਦਰ ਅੱਲੂਵਾਲ, ਸੁਖਵਿੰਦਰ ਗਿਰ, ਵਿਕਰਮਜੀਤ ਮਲੇਰਕੋਟਲਾ, ਅਜੇ ਕੁਮਾਰ ਹੁਸ਼ਿਆਰਪੁਰ ਨੇ ਕਿਹਾ ਕਿ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਉਕਤ ਮੰਗਾਂ ਦੇ ਕੋਈ ਹੱਲ ਨਾ ਕੱਢਣ ਸਬੰਧੀ 16 ਅਕਤੂਬਰ ਨੂੰ ਵੱਡੇ ਵਫ਼ਦ ਵੱਲੋਂ ਰੋਸ ਪੱਤਰ ਸਿੱਖਿਆ ਮੰਤਰੀ ਨੂੰ ਸੌਂਪਦੇ ਹੋਏ ਸਾਰਥਕ ਹੱਲ ਦੀ ਉਮੀਦ ਕੀਤੀ ਜਾਵੇਗੀ ਪਰ ਜਲਦ ਹੀ ਹੱਲ ਨਾ ਕੱਢੇ ਜਾਣ ਦੀ ਹਾਲਤ ਵਿੱਚ 9 ਨਵੰਬਰ ਨੂੰ ਮੋਹਾਲੀ ਵਿਖੇ ਸਿੱਖਿਆ ਸਕੱਤਰ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।