ਇੰਗਲੈਂਡ ਦੇ ਡਰਬੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਸਾਹਿਬ ‘ਚ ਹੋਈ ਭੰਨ-ਤੋੜ ਬੇਹੱਦ ਨਿੰਦਣਯੋਗ ਘਟਨਾ : ਭਾਈ ਲੌਂਗੋਵਾਲ

TeamGlobalPunjab
2 Min Read

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੋਮਵਾਰ ਸਵੇਰੇ ਇੰਗਲੈਂਡ ਦੇ ਸ਼ਹਿਰ ਡਰਬੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ‘ਚ ਦਾਖ਼ਲ ਹੋ ਕੇ ਇਕ ਪਾਕਿਸਤਾਨੀ ਵਿਅਕਤੀ ਵੱਲੋਂ ਕੀਤੀ ਭੰਨ-ਤੋੜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਸਮੇਂ ਸਮੁੱਚਾ ਸੰਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰ ਰਹੇ ਹਨ ਅਜਿਹੇ ਸਮੇਂ ‘ਚ ਕਿਸੇ ਵਿਅਕਤੀ ਵੱਲੋਂ ਗੁਰੂ ਘਰ ਅੰਦਰ ਦਾਖਲ ਹੋ ਕੇ ਭੰਨ ਤੋੜ ਕਰਨਾ ਇੱਕ ਬੇਹੱਦ ਨਿੰਦਣਯੋਗ ਘਟਨਾ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਸਮੇਂ ਡਰਬੀ ਵਿਖੇ ਸਥਿਤੀ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਲੱਖਾਂ ਲੋੜਵੰਦਾਂ ਦੀ ਰੋਜ਼ਾਨਾ ਵੱਡੇ ਪੱਧਰ ‘ਤੇ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਪੁਲਿਸ ਵੱਲੋਂ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਪੁਲਿਸ ਨੂੰ ਇਸ ਮਾਮਲੇ ਦੀ ਚੰਗੀ ਤਰ੍ਹਾਂ ਜਾਂਚ ਪੜਤਾਲ ਕਰਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਇੰਗਲੈਂਡ ਸਰਕਾਰ ਨੂੰ ਗੁਰੂ ਘਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਡਰਬੀ ਵਿਖੇ ਸਥਿਤ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਵਿਖੇ ਇੱਕ ਵਿਅਕਤੀ ਵੱਲੋਂ ਭੰਨਤੋੜ ਕਰਨ ਦੇ ਮਾਮਲੇ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਵੀ ਇੰਗਲੈਂਡ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਉਕਤ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਦੱਸ ਦਈਏ ਸੋਮਵਾਰ ਸਵੇਰੇ ਇੱਕ ਵਿਅਕਤੀ ਨੇ ਇੰਡਲੈਂਡ ਦੇ ਡਰਬੀ ਵਿਖੇ ਸਥਿਤੀ ਗੁਰੂ ਅਰਜਨ ਦੇਵ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਭੰਨ-ਤੋੜ ਕੀਤੀ ਸੀ। ਇਸ ਦੌਰਾਨ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ। ਪੁਲਿਸ ਨੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਹ ਪਾਕਿਸਤਾਨੀ ਮੂਲ ਦਾ ਹੈ। ਲਾਕਡਾਉਨ ਦੇ ਦੌਰਾਨ ਗੁਰੂ ਘਰ ਵਿੱਚ ਸੰਗਤ ਦਾ ਆਉਣਾ ਬੰਦ ਹੈ ਅਤੇ ਹਰ ਦਿਨ ਅਰਦਾਸ ਲਾਈਵ ਸਟਰੀਮ ਕੀਤੀ ਜਾ ਰਹੀ ਹੈ।

- Advertisement -

Share this Article
Leave a comment