ਨਵੀਂ ਦਿੱਲੀ: ਕੈਨੇਡਾ ‘ਚ ਹਿੰਦੂ ਮੰਦਿਰ ‘ਤੇ ਹੋਏ ਹਮ.ਲੇ ਨੂੰ ਲੈ ਕੇ ਦਿੱਲੀ ‘ਚ ਵਿਰੋਧ ਪ੍ਰਦਰਸ਼ਨ ਹੋਇਆ। ਲੋਕਾਂ ਨੇ ਕੈਨੇਡੀਅਨ ਅੰਬੈਸੀ ਦੇ ਬਾਹਰ ਭਾਰੀ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ। ਪਰ ਪ੍ਰਦਰਸ਼ਨਕਾਰੀ ਪੁਲਿਸ ਦੇ ਬੈਰੀਕੇਡ ‘ਤੇ ਚੜ੍ਹ ਗਏ। ਦੱਸ ਦਈਏ ਕਿ 4 ਨਵੰਬਰ ਨੂੰ ਕੈਨੇਡਾ ਦੇ ਬਰੈਂਪਟਨ ‘ਚ ਹਿੰਦੂ ਸਭਾ ਮੰਦਿਰ ਦੇ ਬਾਹਰ ਕੁਝ ਲੋਕਾਂ ਵਲੋਂ ਔਰਤਾਂ ਅਤੇ ਬੱਚਿਆਂ ਸਮੇਤ ਹਿੰਦੂ ਸ਼ਰਧਾਲੂਆਂ ‘ਤੇ ਹਮਲਾ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਸੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰਿਆਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਸੀ।
ਇਸ ਹਮਲੇ ਦੇ ਵਿਰੋਧ ਵਿੱਚ ਹਿੰਦੂ ਸਿੱਖ ਗਲੋਬਲ ਫੋਰਮ ਦੇ ਮੈਂਬਰ ਨਵੀਂ ਦਿੱਲੀ ਵਿੱਚ ਕੈਨੇਡੀਅਨ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਲਈ ਇਕੱਠੇ ਹੋਏ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਗਾ ਦਿੱਤੇ ਸਨ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀ ਚਾਣਕਿਆਪੁਰੀ ਸਥਿਤ ਕੈਨੇਡਾ ਹਾਈ ਕਮਿਸ਼ਨ ਵੱਲ ਜਾ ਰਹੇ ਸਨ। ਪੁਲਿਸ ਨੇ ਉਨ੍ਹਾਂ ਨੂੰ ਤੀਨ ਮੂਰਤੀ ਮਾਰਗ ‘ਤੇ ਰੋਕ ਲਿਆ ਅਤੇ ਇਲਾਕੇ ‘ਚ ਸੁਰੱਖਿਆ ਵਧਾ ਦਿੱਤੀ।
ਇਸ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਬੈਰੀਕੇਡਾਂ ’ਤੇ ਚੜ੍ਹ ਗਏ ਅਤੇ ਨਾਅਰੇਬਾਜ਼ੀ ਕੀਤੀ। ਪੁਲਿਸ ਨੇ ਉਨ੍ਹਾਂ ਨੂੰ ਬਹੁਤ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨ ਰਹੇ ਸਨ। ਇਸ ਸਬੰਧੀ ਹਿੰਦੂ ਸਿੱਖ ਗਲੋਬਲ ਫੋਰਮ ਦੇ ਪ੍ਰਧਾਨ ਤਰਵਿੰਦਰ ਸਿੰਘ ਮਰਵਾਹ ਨੇ ਦੱਸਿਆ ਕਿ ਕੈਨੇਡਾ ਵਿੱਚ ਹੋ ਰਹੇ ਹਮਲਿਆਂ ਦੇ ਵਿਰੋਧ ਵਿੱਚ ਇਹ ਰੋਸ ਮਾਰਚ ਕੱਢਿਆ ਗਿਆ। ਉੱਥੇ ਹਿੰਦੂ ਅਤੇ ਸਿੱਖ ਭਾਈਚਾਰਿਆਂ ਨੂੰ ਨਿਸ਼ਾਨਾ ਬਣਾ ਕੇ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਮੰਦਿਰਾਂ ‘ਤੇ ਹਮਲਾ ਕਰਨਾ ਗਲਤ ਅਤੇ ਮੰਦਭਾਗਾ ਹੈ।
ਚਾਰ ਮੁਲਜ਼ਮ ਗ੍ਰਿਫ਼ਤਾਰ
ਕੈਨੇਡੀਅਨ ਅਧਿਕਾਰੀਆਂ ਨੇ ਹਿੰਸਾ ਅਤੇ ਉਸ ਤੋਂ ਬਾਅਦ ਦੇ ਵਿਰੋਧ ਪ੍ਰਦਰਸ਼ਨਾਂ ਦੇ ਸਬੰਧ ਵਿੱਚ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਵਿੱਚ ਭਾਰਤ ਵਿੱਚ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ (ਐਸਐਫਜੇ) ਦਾ ਪ੍ਰਮੁੱਖ ਕਾਰਕੁਨ ਇੰਦਰਜੀਤ ਗੋਸਲ ਵੀ ਸ਼ਾਮਿਲ ਹੈ। ਇੰਦਰਜੀਤ ਗੋਸਲ ਮਾ.ਰੇ ਗਏ ਹਰਦੀਪ ਸਿੰਘ ਨਿੱਝ.ਰ ਦਾ ਸਾਥੀ ਹੈ। ਗੋਸਲ ‘ਤੇ ਹਥਿਆ.ਰ ਨਾਲ ਹਮ.ਲਾ ਕਰਨ ਦਾ ਦੋਸ਼ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।