ਡੇਂਗੂ ਨੇ ਪੰਜਾਬ ‘ਚ ਦਿੱਤੀ ਦਸਤਕ, 5 ਹਜ਼ਾਰ ਤੋਂ ਵੱਧ ਮਾਮਲੇ ਆਏ ਸਾਹਮਣੇ

Rajneet Kaur
3 Min Read

ਚੰਡੀਗੜ੍ਹ- ਸਰਦੀਆਂ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਡੇਂਗੂ ਨੇ ਪੰਜਾਬ ਵਿੱਚ ਦਸਤਕ ਦੇ ਦਿੱਤੀ ਹੈ। ਪੰਜਾਬ ‘ਚ ਸ਼ਨੀਵਾਰ ਨੂੰ ਡੇਂਗੂ ਦੇ 190 ਹੋਰ ਮਾਮਲੇ ਸਾਹਮਣੇ ਆਏ ਹਨ। ਹੁਣ ਡੇਂਗੂ ਦੇ ਮਰੀਜ਼ਾਂ ਦਾ ਕੁੱਲ ਅੰਕੜਾ 5 ਹਜ਼ਾਰ ਦੇ ਨੇੜੇ ਪਹੁੰਚ ਗਿਆ ਹੈ। ਅੰਕੜਿਆਂ ਅਨੁਸਾਰ 37,539 ਸੈਂਪਲਾਂ ‘ਚੋਂ ਹੁਣ ਤੱਕ 4,958 ਡੇਂਗੂ ਦੇ ਮਰੀਜ਼ ਆ ਚੁੱਕੇ ਹਨ, ਜਦਕਿ 5 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ।

ਸਿਹਤ ਵਿਭਾਗ ਮੁਤਾਬਕ ਪਿਛਲੇ ਸਾਲ, ਪੰਜਾਬ (23,389 ਕੇਸਾਂ ਅਤੇ 55 ਮੌਤਾਂ ਦੇ ਨਾਲ) ਦੇਸ਼ ਦੇ ਸਭ ਤੋਂ ਵੱਧ ਪ੍ਰਭਾਵਿਤ ਰਾਜਾਂ ਵਿੱਚੋਂ ਇੱਕ ਸੀ। ਐਸਏਐਸ ਨਗਰ ਜ਼ਿਲ੍ਹਾ, ਇਸ ਸਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚੋਂ, 1,000 ਤੋਂ ਵੱਧ ਕੇਸਾਂ ਨਾਲ ਚਾਰਟ ਵਿੱਚ ਸਿਖਰ ‘ਤੇ ਹੈ।

ਦਰਜ ਮਾਮਲਿਆਂ ਵਿੱਚ ਰੂਪਨਗਰ ਦੂਜੇ ਨੰਬਰ ‘ਤੇ ਹੈ। ਇਸ ਦੇ ਨਾਲ ਹੀ ਪਠਾਨਕੋਟ ਅਤੇ ਫਤਿਹਗੜ੍ਹ ਸਾਹਿਬ ਵੀ ਡੇਂਗੂ ਦੀ ਲਪੇਟ ਵਿੱਚ ਹਨ।  ਹੁਣ ਤੱਕ ਮੋਹਾਲੀ ਤੋਂ ਸਭ ਤੋਂ ਵੱਧ 1,071 ਮਰੀਜ਼ ਸਾਹਮਣੇ ਆਏ ਹਨ। ਮਾਹਿਰਾਂ ਨੇ ਇਹ ਵੀ ਕਿਹਾ ਕਿ ਨਵੰਬਰ ਦੇ ਅੱਧ ਤੋਂ ਬਾਅਦ ਕੇਸਾਂ ਵਿੱਚ ਕਮੀ ਆਉਣੀ ਸ਼ੁਰੂ ਹੋ ਜਾਵੇਗੀ, ਜਦੋਂ ਰਾਤ ਦਾ ਤਾਪਮਾਨ ਲਗਾਤਾਰ 15 ਡਿਗਰੀ ਸੈਲਸੀਅਸ ਤੋਂ ਹੇਠਾਂ ਰਹੇਗਾ, ਕਿਉਂਕਿ ਠੰਢਾ ਤਾਪਮਾਨ ਮੱਛਰ ਪੈਦਾ ਕਰਨ ਲਈ ਅਨੁਕੂਲ ਨਹੀਂ ਹੈ।

ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਵਿਸ਼ੇਸ਼ ਡੇਂਗੂ ਵਾਰਡਾਂ ਦਾ ਪ੍ਰਬੰਧ ਕਰਨ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਫੋਗਿੰਗ ਗਤੀਵਿਧੀਆਂ ਤੇਜ਼ ਕਰਨ ਅਤੇ ਲਾਰਵਾ ਟੈਸਟਿੰਗ ਲਈ ਸਟਾਫ ਦੀ ਗਿਣਤੀ ਵਧਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਘੱਟ ਹੈ ਪਰ ਫਿਰ ਵੀ ਡੇਂਗੂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਡੇਂਗੂ ਨੂੰ ਕੰਟਰੋਲ ਕਰਨ ਅਤੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।ਲੋਕਾਂ ਨੂੰ ਡੇਂਗੂ ਦਾ ਲਾਰਵਾ ਪੈਦਾ ਹੋਣ ਵਾਲੀ ਥਾਂ ‘ਤੇ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਅਤੇ ਖਾਲੀ ਟਾਇਰਾਂ ਆਦਿ ਨੂੰ ਸਾਫ਼ ਕਰਨ ਦੀ ਅਪੀਲ ਵੀ ਕੀਤੀ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment