ਚੰਡੀਗੜ੍ਹ: ਭਾਜਪਾ ਨੇ ਬੁੱਧਵਾਰ ਨੂੰ ਹਰਿਆਣਾ ਲੋਕ ਸਭਾ ਚੋਣਾਂ ਲਈ 67 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਸੂਚੀ ਜਾਰੀ ਹੁੰਦੇ ਹੀ ਭਾਜਪਾ ‘ਚ ਭਾਜੜ ਮੱਚ ਗਈ। ਭਾਜਪਾ ‘ਚ ਅਸਤੀਫ਼ਿਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ।
ਭਾਜਪਾ ਵਪਾਰ ਸੈੱਲ ਦੇ ਸੂਬਾ ਕੋਆਰਡੀਨੇਟਰ ਨਵੀਨ ਗੋਇਲ ਦੇ ਨਾਲ-ਨਾਲ ਭਾਜਪਾ ਦੇ 50 ਤੋਂ ਵੱਧ ਵਰਕਰਾਂ ਨੇ ਅਸਤੀਫਾ ਦੇ ਦਿੱਤਾ ਹੈ। ਨਵੀਨ ਗੋਇਲ ਦਾ ਕਹਿਣਾ ਹੈ ਕਿ ਉਹ ਗੁਰੂਗ੍ਰਾਮ ਵਿਧਾਨ ਸਭਾ ਤੋਂ ਭਾਜਪਾ ਦੀ ਟਿਕਟ ਦਾ ਮਜ਼ਬੂਤ ਦਾਅਵੇਦਾਰ ਸੀ ਅਤੇ ਸਰਵੇਖਣ ‘ਚ ਮੇਰਾ ਨਾਂ ਸਭ ਤੋਂ ਉੱਪਰ ਸੀ। ਨਵੀਨ ਨੇ ਕਿਹਾ ਕਿ ਉਹ ਗੁਰੂਗ੍ਰਾਮ ਵਿਧਾਨ ਸਭਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।
ਇਸ ਦੌਰਾਨ ਭਾਜਪਾ ਦੇ ਕੈਬਨਿਟ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਵੀ ਆਪਣੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਣਜੀਤ ਨੇ ਕਿਹਾ ਕਿ ਭਾਜਪਾ ਨੇ ਮੈਨੂੰ ਡੱਬਵਾਲੀ ਤੋਂ ਚੋਣ ਲੜਨ ਦੀ ਪੇਸ਼ਕਸ਼ ਕੀਤੀ ਸੀ, ਪਰ ਮੈਂ ਇਸ ਨੂੰ ਠੁਕਰਾ ਦਿੱਤਾ। ਰੋਡ ਸ਼ੋਅ ਕਰਕੇ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਾਂਗਾ। ਭਾਵੇਂ ਮੈਂ ਕਿਸੇ ਹੋਰ ਪਾਰਟੀ ਤੋਂ ਚੋਣ ਲੜਾਂ ਜਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਂ, ਮੈਂ ਜ਼ਰੂਰ ਲੜਾਂਗਾ। ਦੱਸ ਦੇਈਏ ਕਿ ਰਣਜੀਤ ਚੌਟਾਲਾ ਰਾਣੀਆ ਨੂੰ ਭਾਜਪਾ ਦੀ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।