MCD ਚੋਣ ਟਿਕਟ ਨਾ ਮਿਲਣ ਕਾਰਨ ਸਾਬਕਾ AAP ਕੌਂਸਲਰ ਚੜ੍ਹਿਆ ਟਾਵਰ ‘ਤੇ

Rajneet Kaur
2 Min Read

ਨਵੀਂ ਦਿੱਲੀ: ‘ਆਪ’ ਦੇ ਸਾਬਕਾ ਕੌਂਸਲਰ ਹਸੀਬ-ਉਲ-ਹਸਨ ਐਤਵਾਰ ਨੂੰ ਸ਼ਾਸਤਰੀ ਪਾਰਕ ਮੈਟਰੋ ਸਟੇਸ਼ਨ ਦੇ ਨੇੜੇ ਨਗਰ ਨਿਗਮ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਇਲਾਕੇ ਦੇ ਟਾਵਰ ‘ਤੇ ਚੜ੍ਹ ਗਏ। ਉਨ੍ਹਾਂ ਦਾ ਕਹਿਣਾ ਹੈ ਕਿ  ਆਮ ਆਦਮੀ ਪਾਰਟੀ ਨੇ ਉਸ ਨੂੰ ਸਾਰੇ ਜ਼ਰੂਰੀ ਅਸਲ ਦਸਤਾਵੇਜ਼ ਜਮ੍ਹਾ ਕਰਵਾਉਣ ਲਈ ਕਿਹਾ ਸੀ ਪਰ ਦਿੱਲੀ ਨਗਰ ਨਿਗਮ ਚੋਣਾਂ ਵਿਚ ਟਿਕਟ ਨਹੀਂ ਦਿੱਤੀ। ਸਥਿਤੀ ‘ਤੇ ਕਾਬੂ ਪਾਉਣ ਲਈ ਸਥਾਨਕ ਲੋਕ, ਪੁਲਿਸ ਅਤੇ ਫਾਇਰ ਬ੍ਰਿਗੇਡ ਮੌਕੇ ‘ਤੇ ਮੌਜੂਦ ਹਨ।

ਉਨ੍ਹਾਂ ਨੇ ਕਿਹਾ ਹੈ ਕਿ ਲੋਕਤੰਤਰ ਵਿੱਚ ਹਰ ਕਿਸੇ ਨੂੰ ਚੋਣ ਲੜਨ ਦਾ ਹੱਕ ਹੈ। ਉਹ ਚੋਣ ਲੜਨਾ ਚਾਹੁੰਦੇ ਹਨ ਪਰ ਆਮ ਆਦਮੀ ਪਾਰਟੀ ਦੇ ਆਗੂ ਉਨ੍ਹਾਂ ਦੇ ਅਸਲ ਦਸਤਾਵੇਜ਼ ਨਹੀਂ ਦੇ ਰਹੇ ਹਨ। ਹਸੀਬ ਉਲ ਹਸਨ ਨੇ ਕਿਹਾ ਕਿ ਉਹ ਕਈ  ਸਾਲਾਂ ਤੋਂ ਪਾਰਟੀ ਲਈ ਕੰਮ ਕਰ ਰਹੇ ਸਨ। ਉਹ ਚੋਣਾਂ ਦੀਆਂ ਤਿਆਰੀਆਂ ਵਿੱਚ ਲੱਗੇ ਹੋਏ ਸਨ ਪਰ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਗਈ।  ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਦਾ ਵਿਰੋਧ ਕਰਦੇ ਹੋਏ ਟਾਵਰ ‘ਤੇ ਚੜ੍ਹ ਗਏ ਹਨ। ਜਦੋਂ ਤੱਕ ਉਨ੍ਹਾਂ ਦੇ ਦਸਤਾਵੇਜ਼ ਨਹੀਂ ਮਿਲ ਜਾਂਦੇ, ਉਹ ਟਾਵਰ ਤੋਂ ਹੇਠਾਂ ਨਹੀਂ ਆਉਣਗੇ।

ਦਸ ਦਈਏ ਕਿ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਦਿੱਲੀ ਨਗਰ ਨਿਗਮ ਲਈ 4 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ 117 ਉਮੀਦਵਾਰਾਂ ਦੀ ਆਪਣੀ ਦੂਜੀ ਅਤੇ ਅੰਤਿਮ ਸੂਚੀ ਦਾ ਐਲਾਨ ਕੀਤਾ ਸੀ। ਪਾਰਟੀ ਨੇ ਇੱਕ ਬਿਆਨ ਵਿੱਚ ਕਿਹਾ ਕਿ “ਲੋਕਾਂ ਦੀ ਪਸੰਦ ਪਾਰਟੀ ਦੀ ਆਵਾਜ਼ ਬਣ ਗਈ ਹੈ” ਅਤੇ ਸਾਰੇ ਸਰਵੇਖਣਾਂ ਵਿੱਚ ਸਿਖਰ ‘ਤੇ ਆਉਣ ਤੋਂ ਬਾਅਦ ਉਮੀਦਵਾਰਾਂ ਦੀ ਦੂਜੀ ਸੂਚੀ ਵਿੱਚ ਪੁਰਾਣੇ ਪਾਰਟੀ ਵਰਕਰਾਂ ਨੂੰ ਪਹਿਲ ਦਿੱਤੀ ਗਈ ਹੈ।

ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਉਥੇ ਪਹੁੰਚ ਗਿਆ ਅਤੇ ਹਸੀਬ ਉਲ ਹਸਨ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਹਸੀਬ ਉਲ ਹਸਨ ਦੇ ਸਮਰਥਕ ਵੀ ਉੱਥੇ ਪਹੁੰਚ ਰਹੇ ਹਨ ਅਤੇ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੇ ਸੀਨੀਅਰ ਨੇਤਾਵਾਂ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share this Article
Leave a comment