Punjab News : ਪੰਜਾਬ ਵਿੱਚ ਠੰਢ ਨੇ ਹੁਣ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸਵੇਰ ਵੇਲੇ ਪੈ ਰਹੀ ਧੁੰਦ ਨੇ ਜਿੱਥੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ, ਉੱਥੇ ਹੀ ਤਾਪਮਾਨ ਵਿੱਚ ਵੀ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਜੇਕਰ ਤੁਸੀਂ ਸਵੇਰੇ ਘਰੋਂ ਬਾਹਰ ਨਿਕਲਦੇ ਹੋ ਜਾਂ ਹਾਈਵੇਅ ’ਤੇ ਸਫ਼ਰ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਅਹਿਮ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 27 ਨਵੰਬਰ ਤੱਕ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਖ਼ਾਸ ਤੌਰ ’ਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸਵੇਰ ਦੇ ਸਮੇਂ ਧੁੰਦ ਦਾ ਅਸਰ ਜ਼ਿਆਦਾ ਦੇਖਣ ਨੂੰ ਮਿਲ ਸਕਦਾ ਹੈ।
ਕਈ ਸ਼ਹਿਰਾਂ ’ਚ ਡਿੱਗਿਆ ਪਾਰਾ
ਮੌਸਮ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਦਰਜ ਕੀਤਾ ਗਿਆ ਹੈ। ਅੰਕੜਿਆਂ ਦੀ ਗੱਲ ਕਰੀਏ ਤਾਂ ਫ਼ਰੀਦਕੋਟ ਵਿੱਚ ਸਭ ਤੋਂ ਘੱਟ 7.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਜਦਕਿ ਪਠਾਨਕੋਟ ਵਿੱਚ 7.8 ਡਿਗਰੀ, ਹੁਸ਼ਿਆਰਪੁਰ ਵਿੱਚ 8.1 ਡਿਗਰੀ, ਲੁਧਿਆਣਾ ਅਤੇ ਪਟਿਆਲਾ ਵਿੱਚ 8.4 ਡਿਗਰੀ ਸੈਲਸੀਅਸ ਤਾਪਮਾਨ ਰਿਹਾ। ਇਸ ਤੋਂ ਇਲਾਵਾ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 9 ਡਿਗਰੀ ਅਤੇ ਅੰਮ੍ਰਿਤਸਰ ਵਿੱਚ 9.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਸਲੱਗ: ਵਾਹਨ ਚਾਲਕਾਂ ਲਈ ਸਾਵਧਾਨੀ ਜ਼ਰੂਰੀ
ਧੁੰਦ ਦੇ ਮੱਦੇਨਜ਼ਰ ਵਾਹਨ ਚਾਲਕਾਂ ਨੂੰ ਖ਼ਾਸ ਸਾਵਧਾਨੀ ਵਰਤਣ ਦੀ ਲੋੜ ਹੈ। ਸਵੇਰ ਵੇਲੇ ਸਫ਼ਰ ਕਰਦੇ ਸਮੇਂ ਵਾਹਨਾਂ ਦੀ ਰਫ਼ਤਾਰ ਘੱਟ ਰੱਖੋ, ਲੋੜ ਅਨੁਸਾਰ ਫੌਗ ਲਾਈਟਾਂ ਦੀ ਵਰਤੋਂ ਕਰੋ ਅਤੇ ਅੱਗੇ ਚੱਲ ਰਹੇ ਵਾਹਨ ਤੋਂ ਸੁਰੱਖਿਅਤ ਦੂਰੀ ਬਣਾਈ ਰੱਖੋ। ਫਿਲਹਾਲ ਮੌਸਮ ਵਿਭਾਗ ਦੀ ਨਜ਼ਰ ਆਉਣ ਵਾਲੇ ਦਿਨਾਂ ਦੇ ਮੌਸਮ ’ਤੇ ਬਣੀ ਹੋਈ ਹੈ। ਅਜਿਹੇ ਵਿੱਚ ਪੰਜਾਬ ਵਾਸੀਆਂ ਨੂੰ ਸਲਾਹ ਹੈ ਕਿ ਮੌਸਮ ਸਬੰਧੀ ਤਾਜ਼ਾ ਅਪਡੇਟ ’ਤੇ ਨਜ਼ਰ ਰੱਖਣ ਅਤੇ ਠੰਢ ਤੇ ਧੁੰਦ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤਣ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

