ਨਵੀਂ ਦਿੱਲੀ : ਦਿੱਲੀ ਵਿੱਚ ਅੱਜ ਕੜਾਕੇ ਦੀ ਠੰਢ ਪੈ ਰਹੀ ਹੈ। ਲੋਕਾਂ ਨੂੰ ਧੁੰਦ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। IMD ਨੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਦਿੱਲੀ ਵਿੱਚ ਅੱਜ ਘੱਟੋ-ਘੱਟ ਤਾਪਮਾਨ 6-10 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਜਾਣਕਾਰੀ ਅਨੁਸਾਰ ਅਗਲੇ 2 ਦਿਨਾਂ ‘ਚ ਉੱਤਰੀ ਭਾਰਤ ‘ਚ ਵੱਖ-ਵੱਖ ਥਾਵਾਂ ‘ਤੇ ਧੁੰਦ ਪੈ ਸਕਦੀ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ ਵਿੱਚ ਸਵੇਰ ਅਤੇ ਰਾਤ ਨੂੰ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ।
ਦੱਸ ਦਈਏ ਕਿ ਦਿੱਲੀ-ਐਨਸੀਆਰ ਠੰਡ ਦੀ ਮਾਰ ਝੱਲ ਰਿਹਾ ਹੈ। ਕਈ ਇਲਾਕਿਆਂ ‘ਚ ਸੰਘਣੀ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ, ਹਰਿਆਣਾ, ਦਿੱਲੀ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਸੀਤ ਲਹਿਰ, ਠੰਢ ਅਤੇ ਧੁੰਦ ਦਾ ਓਰੇਂਜ ਅਲਰਟ ਜਾਰੀ ਕੀਤਾ ਹੈ। ਦਿੱਲੀ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸਪਾਸ ਰਹਿ ਸਕਦਾ ਹੈ। ਇਸ ਲਈ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਅੱਜ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਗੰਭੀਰ ਸ਼੍ਰੇਣੀ ਵਿੱਚ ਹੈ।
ਇਕ ਰਿਪੋਰਟ ਅਨੁਸਾਰ ਅਗਲੇ 24 ਘੰਟਿਆਂ ਵਿੱਚ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਬਿਹਾਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਵੇਰ ਅਤੇ ਰਾਤ ਨੂੰ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ। ਉੱਤਰਾਖੰਡ, ਰਾਜਸਥਾਨ ਅਤੇ ਉੱਤਰ ਪੂਰਬੀ ਭਾਰਤ ਦੇ ਕੁਝ ਖੇਤਰਾਂ ਵਿੱਚ ਸਵੇਰੇ ਸੰਘਣੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਮੁਜ਼ੱਫਰਾਬਾਦ, ਗਿਲਗਿਤ-ਬਾਲਟਿਸਤਾਨ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।