ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦਾ ਸਵੇਰ ਦਾ ਘੱਟੋ-ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ ਰਿਹਾ। ਜੋ ਔਸਤ ਤੋਂ ਇੱਕ ਡਿਗਰੀ ਘੱਟ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੇ ਇੱਕ ਅਧਿਕਾਰੀ ਨੇ ਕਿਹਾ ਕਿ ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ ਸੱਤ ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ ਬਹੁਤ ਸੰਘਣੀ ਧੁੰਦ ਅਤੇ ਬਹੁਤ ਠੰਢ ਹੋਣ ਦੀ ਸੰਭਾਵਨਾ ਹੈ।
ਆਈਐਮਡੀ ਨੇ ਰੈੱਡ ਅਲਰਟ ਜਾਰੀ ਕਰਦੇ ਹੋਏ ਕਿਹਾ ਕਿ ਅਗਲੇ ਪੰਜ ਦਿਨਾਂ ਤੱਕ ਉੱਤਰੀ ਭਾਰਤ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ ਅਗਲੇ ਤਿੰਨ ਦਿਨਾਂ ਤੱਕ ਇਸ ਖੇਤਰ ਵਿੱਚ ਠੰਡ ਤੋਂ ਲੈ ਕੇ ਗੰਭੀਰ ਠੰਡ ਹੋਣ ਦੀ ਸੰਭਾਵਨਾ ਹੈ। ਦਿੱਲੀ-ਐਨਸੀਆਰ ਤੋਂ ਲੈ ਕੇ ਉੱਤਰ-ਪੱਛਮੀ ਅਤੇ ਉੱਤਰ-ਪੂਰਬੀ ਭਾਰਤ ਤੱਕ, ਲੋਕਾਂ ਨੂੰ ਅਗਲੇ ਚਾਰ ਦਿਨਾਂ ਤੱਕ ਸੀਤ ਲਹਿਰ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ।
ਇਸ ਦੇ ਨਾਲ ਹੀ ਆਈਐਮਡੀ ਨੇ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਦੇ 16 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਆਈਐਮਡੀ ਦੇ ਅਨੁਸਾਰ, ਰਾਜ ਬਾਗਪਤ, ਮੁਜ਼ੱਫਰਨਗਰ, ਮੇਰਠ, ਬਿਜਨੌਰ, ਮੁਰਾਦਾਬਾਦ, ਹਾਪੁੜ, ਸੰਭਲ, ਰਾਮਪੁਰ, ਬਰੇਲੀ, ਪੀਲੀਭੀਤ, ਸ਼ਾਹਜਹਾਂਪੁਰ, ਲਖੀਮਪੁਰ ਖੇੜੀ, ਸੀਤਾਪੁਰ, ਬਾਰਾਬੰਕੀ ਅਤੇ ਗੋਂਡਾ ਹਨ। ਇਸ ਦੇ ਨਾਲ ਹੀ ਹੋਰ 28 ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਓਰੇਂਜ ਅਲਰਟ ਅਤੇ 11 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।