ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਅਜੀਤ ਡੋਭਾਲ ਅਤੇ ਹੋਰ ਅਧਿਕਾਰੀਆਂ ਦੇ ਨਾਲ ਜੰਮੂ-ਕਸ਼ਮੀਰ ਦੀ ਸਥਿਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੂੰ ਜੰਮੂ-ਕਸ਼ਮੀਰ ਦੀ ਸੁਰੱਖਿਆ ਸੰਬੰਧੀ ਸਥਿਤੀ ਤੋਂ ਜਾਣੂ ਕਰਵਾਇਆ ਗਿਆ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਅੱਤਵਾਦ ਰੋਕੂ ਸਮਰਥਾਵਾਂ ਦਾ ਪੂਰਾ ਇਸਤੇਮਾਲ ਕਰਨ ਲਈ ਕਿਹਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਫੋਨ ‘ਤੇ ਗੱਲ ਕੀਤੀ ਅਤੇ ਅੱਤਵਾਦ ਰੋਕੂ ਮੁਹਿੰਮਾਂ ‘ਤੇ ਚਰਚਾ ਕੀਤੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਮਨੋਜ ਸਿਨਹਾ ਨਾਲ ਵੀ ਗੱਲ ਕੀਤੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਜਾਇਜ਼ਾ ਲਿਆ।
ਜੰਮੂ-ਕਸਮੀਰ ‘ਚ ਪਿਛਲੇ ਕੁਝ ਦਿਨਾਂ ‘ਚ ਕਈ ਅੱਤਵਾਦੀ ਹਮਲੇ ਹੋਏ ਹਨ। ਅੱਤਵਾਦੀਆਂ ਨੇ ਪਿਛਲੇ ਚਾਰ ਦਿਨਾਂ ‘ਚ ਰਿਆਸੀ, ਕਠੂਆ ਅਤੇ ਡੋਡਾ ਜ਼ਿਲ੍ਹਿਆਂ ‘ਚ ਚਾਰ ਥਾਵਾਂ ‘ਤੇ ਹਮਲੇ ਕੀਤੇ ਹਨ। ਜਿਸ ਵਿਚ 10 ਤੀਰਥਯਾਤਰੀਆਂ ਦੀ ਮੌਤ ਹੋਈ। ਨਾਲ ਹੀ ਸੀ.ਆਰ.ਪੀ.ਐੱਫ. ਦਾ ਇਕ ਜਵਾਨ ਵੀ ਸ਼ਹੀਦ ਹੋਇਆ। ਇਸ ਤੋਂ ਇਲਾਵਾ 7 ਸੁਰੱਖਿਆ ਮੁਲਾਜ਼ਮ ਅਤੇ ਕਈ ਹੋਰ ਜ਼ਖ਼ਮੀ ਹੋਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।