ਟੋਰਾਂਟੋ: ਕੈਨੇਡਾ ਵਿੱਚ ਸੈਂਕੜੇ ਭਾਰਤੀ ਵਿਦਿਆਰਥੀ ਪੰਜਾਬ ਦੇ ਇਮੀਗ੍ਰੇਸ਼ਨ ਏਜੰਟ ਵਲੋਂ ਧੋਖਾਧੜੀ ਦੇ ਸ਼ਿਕਾਰ ਹੋਣ ਤੋਂ ਬਾਅਦ ਮੁਸ਼ਕਲਾਂ ‘ਚ ਘਿਰੇ ਹੋਏ ਸਨ। ਕੈਨੇਡੀਅਨ ਸਰਕਾਰ ਨੇ ਜਾਅਲੀ ਦਸਤਾਵੇਜ਼ਾਂ ਕਾਰਨ ਇਨ੍ਹਾਂ ਵਿਦਿਆਰਥੀਆਂ ਵਿਰੁੱਧ ਦੇਸ਼ ਨਿਕਾਲੇ ਦੀ ਕਾਰਵਾਈ ਸ਼ੁਰੂ ਕੀਤੀ ਸੀ। ਹਾਲਾਂਕਿ, ਕਾਫ਼ੀ ਵਿਰੋਧ ਅਤੇ ਕੂਟਨੀਤਕ ਦਖਲ ਤੋਂ ਬਾਅਦ, ਦੇਸ਼ ਨਿਕਾਲੇ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ ਹੈ, ਜਿਸ ਨਾਲ ਪ੍ਰਭਾਵਿਤ ਵਿਦਿਆਰਥੀਆਂ ਨੂੰ ਰਾਹਤ ਮਿਲੀ ਹੈ।
ਕੈਨੇਡੀਅਨ ਅਧਿਕਾਰੀਆਂ ਨੇ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ’ਤੇ ਕੈਨੇਡਾ ਦੇ ਕਾਲਜਾਂ ਵਿਚ ਦਾਖ਼ਲਾ ਲੈਣ ਵਾਲੇ 700 ਭਾਰਤੀਆਂ ਨੂੰ ਡਿਪੋਰਟੇਸ਼ਨ ਦਾ ਨੋਟਿਸ ਭੇਜਿਆ ਸੀ। 5 ਜੂਨ ਨੂੰ ਕੈਨੇਡੀਅਨ ਅਧਿਕਾਰੀਆਂ ਨੇ ਲਵਪ੍ਰੀਤ ਸਿੰਘ ਦੇ ਖ਼ਿਲਾਫ਼ ਪਹਿਲੀ ਕਾਰਵਾਈ ਸ਼ੁਰੂ ਕੀਤੀ। ਮੂਲ ਰੂਪ ਤੋਂ ਪੰਜਾਬ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਨੂੰ 13 ਜੂਨ ਤੱਕ ਕੈਨੇਡਾ ਛੱਡਣ ਲਈ ਕਿਹਾ ਗਿਆ ਸੀ।
ਅਧਿਕਾਰੀਆਂ ਨੇ ਜਾਂਚ ਵਿਚ ਪਾਇਆ ਕਿ ਛੇ ਸਾਲ ਪਹਿਲਾਂ ਸਟੱਡੀ ਪਰਮਿਟ ’ਤੇ ਕੈਨੇਡਾ ਵਿਚ ਦਾਖ਼ਲੇ ਲਈ ਉਸ ਨੇ ਜੋ ਆਫ਼ਰ ਲੈਟਰ ਦੀ ਵਰਤੋਂ ਕੀਤੀ ਸੀ, ਉਹ ਫ਼ਰਜ਼ੀ ਸੀ। ਇਸ ਖ਼ੁਲਾਸੇ ਤੋਂ ਬਾਅਦ ਕੈਨੇਡੀਅਨ ਸਰਹੱਦੀ ਸੇਵਾ ਏਜੰਸੀ ਨੇ ਇਕ ਵੱਡੇ ਘੋਟਾਲੇ ਦਾ ਪਰਦਾਫਾਸ਼ ਕੀਤਾ, ਜਿਸ ਵਿਚ ਮੁੱਖ ਤੌਰ ’ਤੇ ਪੰਜਾਬ ਸਮੇਤ ਕਈ ਦੂਜੇ ਭਾਰਤੀ ਨੌਜਵਾਨ ਸ਼ਾਮਲ ਸੀ ਜੋ ਇਕ ਏਜੰਟ ਨੂੰ ਮਿਲੇ ਅਤੇ ਇਸ ਤਰ੍ਹਾਂ ਦੇ ਫ਼ਰਜ਼ੀ ਦਸਤਾਵੇਜ਼ਾਂ ’ਤੇ ਕੈਨੇਡਾ ਵਿਚ ਦਾਖ਼ਲ ਹੋ ਗਏ ਸੀ। ਇਨ੍ਹਾਂ ਨੌਜਵਾਨਾਂ ਨੂੰ ਕੈਨੇਡਾ ਪੁੱਜਣ ਤੋਂ ਬਾਅਦ ਹੀ ਪਤਾ ਚੱਲਿਆ ਕਿ ਉਹ ਉਨ੍ਹਾਂ ਸੰਸਥਾਵਾਂ ‘ਚ ਨਾਮਜ਼ਦ ਹੀ ਨਹੀਂ ਸਨ, ਜਿੱਥੇ ਉਨ੍ਹਾਂ ਨੇ ਦਾਖਲਾ ਲਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।