ਨਵੀਂ ਦਿੱਲੀ: ਆਸਟ੍ਰੇਲੀਆ ਤੋਂ ਕੁੱਲ 15 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 11 ਪੰਜਾਬੀ ਹਨ ਅਤੇ ਇੱਕ ਔਰਤ ਵੀ ਸ਼ਾਮਲ ਹੈ। ਇਹ ਸਾਰੇ ਲੋਕ ਦਿੱਲੀ ਹਵਾਈ ਅੱਡੇ ‘ਤੇ ਪਹੁੰਚ ਚੁੱਕੇ ਹਨ। ਉਨ੍ਹਾਂ ਨੂੰ ਲੈਣ ਲਈ ਪੰਜਾਬ ਸਰਕਾਰ ਦੀਆਂ ਟੀਮਾਂ ਵੀ ਦਿੱਲੀ ਪਹੁੰਚ ਗਈਆਂ ਹਨ ਅਤੇ ਵਾਹਨਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿੱਚ ਟੈਂਪੋ ਟ੍ਰੈਵਲਰ ਅਤੇ ਹੋਰ ਗੱਡੀਆਂ ਸ਼ਾਮਲ ਹਨ।
ਜਿਵੇਂ ਹੀ ਉਨ੍ਹਾਂ ਦੀ ਜਾਂਚ ਪ੍ਰਕਿਰਿਆ ਪੂਰੀ ਹੋਵੇਗੀ, ਇਹ ਕਾਫ਼ਲਾ ਪੰਜਾਬ ਵੱਲ ਰਵਾਨਾ ਹੋ ਜਾਵੇਗਾ। ਉਨ੍ਹਾਂ ਨੂੰ ਪਟਿਆਲਾ ਲਿਆਂਦਾ ਜਾਣਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ, ਇਹ ਲੋਕ ਜਲੰਧਰ, ਹੋਸ਼ਿਆਰਪੁਰ, ਖੰਨਾ, ਮੋਗਾ, ਨਵਾਂਸ਼ਹਿਰ, ਗੜ੍ਹਸ਼ੰਕਰ, ਤਰਨਤਾਰਨ, ਫਿਰੋਜ਼ਪੁਰ ਅਤੇ ਰੂਪਨਗਰ ਦੇ ਰਹਿਣ ਵਾਲੇ ਹਨ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਨ੍ਹਾਂ ਨੇ ਆਸਟ੍ਰੇਲੀਆ ਵਿੱਚ ਨਿਯਮਾਂ ਦੀ ਉਲੰਘਣਾ ਕੀਤੀ ਸੀ, ਜਿਸ ਕਰਕੇ ਉਨ੍ਹਾਂ ਨੂੰ ਵਾਪਸ ਭੇਜਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

