ਸੀਬੀਆਈ ਦੀ ਜਾਂਚ ਤੋਂ ਬਾਅਦ ਮਨੀਸ਼ ਸਿਸੋਦੀਆ ਦਾ ਵੱਡਾ ਖੁਲਾਸਾ, ਲਾਏ ਗੰਭੀਰ ਦੋਸ਼

Global Team
1 Min Read

ਦਿੱਲੀ : ਆਬਕਾਰੀ ਨੀਤੀ ਵਿੱਚ ਹੋਏ ਕਥਿਤ ਘੁਟਾਲੇ ਦੇ ਦੋਸ਼ਾਂ ਵਿੱਚ ਨਾਮਜ਼ਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ  ਕੇਂਦਰ ਤੇ ਗੰਭੀਰ ਇਲਜ਼ਾਮ ਲਗਾਏ  ਗਏ ਹਨ। ਦਰਅਸਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਸੀਬੀਆਈ ਨੇ ਸੋਮਵਾਰ (17 ਅਕਤੂਬਰ) ਨੂੰ ਕਰੀਬ 9 ਘੰਟੇ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਏਜੰਸੀ ‘ਤੇ ਗੰਭੀਰ ਦੋਸ਼ ਲਗਾਏ ਅਤੇ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਕਿ ਸੀਬੀਆਈ ਹੈੱਡਕੁਆਰਟਰ ਵਿੱਚ ਉਨ੍ਹਾਂ ਨੂੰ ਨਾਲ ਲੈ ਕੇ ਆਮ ਆਦਮੀ ਪਾਰਟੀ (ਆਪ) ਛੱਡਣ ਲਈ ਦਬਾਅ ਬਣਾਇਆ ਗਿਆ ਸੀ।

ਮਨੀਸ਼ ਸਿਸੋਦੀਆਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਏਜੰਸੀ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਲ ਹੋਣ ਦੀ ਸਲਾਹ ਦਿੱਤੀ ਅਤੇ ਨਾਲ ਹੀ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਉਣ ਦੀ ਪੇਸ਼ਕਸ਼ ਵੀ ਕੀਤੀ। ਜਿਸ ਤੋਂ ਉਸ ਨੇ ਸਾਫ਼ ਇਨਕਾਰ ਕਰ ਦਿੱਤਾ।

 

ਇਸ ਤੋਂ ਬਾਅਦ ਸੀਬੀਆਈ ਨੇ ਸਿਸੋਦੀਆ ਦੇ ਦੋਸ਼ਾਂ ‘ਤੇ ਜਵਾਬੀ ਕਾਰਵਾਈ ਕੀਤੀ ਗਈ ਹੈ। ਏਜੰਸੀ ਨੇ ਕਿਹਾ ਕਿ ਮਨੀਸ਼ ਸਿਸੋਦੀਆ ਤੋਂ ਐਫਆਈਆਰ ‘ਚ ਲੱਗੇ ਦੋਸ਼ਾਂ ਅਤੇ ਜਾਂਚ ‘ਚ ਇਕੱਠੇ ਕੀਤੇ ਸਬੂਤਾਂ ਦੇ ਆਧਾਰ ‘ਤੇ ਕਾਨੂੰਨ ਦੇ ਤਹਿਤ ਪੁੱਛਗਿੱਛ ਕੀਤੀ ਗਈ ਹੈ। ਉਨ੍ਹਾਂ ਤੋਂ ਪੇਸ਼ੇਵਰ ਅਤੇ ਕਾਨੂੰਨੀ ਤਰੀਕੇ ਨਾਲ ਪੁੱਛਗਿੱਛ ਕੀਤੀ ਗਈ।

 

Share This Article
Leave a Comment