Breaking News

ਉਪ ਮੁੱਖ ਮੰਤਰੀ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੇ ਜਾਂਚ ਦੇ ਆਦੇਸ਼

ਚੰਡੀਗੜ੍ਹ : ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੀ ਡੂੰਘਾਈ ਤੱਕ ਪੜਤਾਲ ਲਈ ਜਾਂਚ ਦੇ ਆਦੇਸ਼ ਦਿੱਤੇ ਹਨ।

ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਕੈਦੀ ਕਰਮਜੀਤ ਸਿੰਘ ਵੱਲੋਂ ਮਾਨਸਾ ਵਿਖੇ ਪੇਸ਼ੀ ਦੌਰਾਨ ਜੇਲ੍ਹ ਸਟਾਫ ਉਤੇ ਕਥਿਤ ਤੌਰ ਉਤੇ ਉਸ ਦੇ ਸਰੀਰ ਉੱਪਰ ਇਤਰਾਜ਼ਯੋਗ ਸ਼ਬਦ ਲਿਖੇ ਹੋਣ ਦੇ ਦੋਸ਼ ਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਸੁਖਜਿੰਦਰ ਰੰਧਾਵਾ ਜਿਨ੍ਹਾਂ ਕੋਲ ਜੇਲ੍ਹ ਵਿਭਾਗ ਵੀ ਹੈ, ਨੇ ਏ.ਡੀ.ਜੀ.ਪੀ. (ਜੇਲ੍ਹਾਂ) ਨੂੰ ਇਸ ਮਾਮਲੇ ਦੀ ਡੂੰਘਾਈ ਤੱਕ ਜਾਂਚ ਕਰਨ ਅਤੇ ਮਾਮਲੇ ਦੀ ਤਹਿ ਤੱਕ ਜਾਣ ਲਈ ਕੈਦੀ ਦਾ ਮੈਡੀਕਲ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਏ.ਡੀ.ਜੀ.ਪੀ. (ਜੇਲ੍ਹਾਂ) ਪੀ ਕੇ ਸਿਨਹਾ ਨੇ ਅੱਗੇ ਦੱਸਿਆ ਕਿ ਡੀ.ਆਈ.ਜੀ. ਫ਼ਿਰੋਜ਼ਪੁਰ ਸਰਕਲ ਤਜਿੰਦਰ ਸਿੰਘ ਮੌੜ ਨੂੰ ਇਸ ਮਾਮਲੇ ਲਈ ਜਾਂਚ ਅਧਿਕਾਰੀ ਨਿਯੁਕਤ ਕੀਤਾ ਹੈ ਜੋ ਭਲਕੇ ਇਕ ਪੁਲਿਸ ਅਫਸਰ ਨੂੰ ਲੈ ਕੇ ਮੌਕੇ ਉਤੇ ਜਾ ਕੇ ਜਾਂਚ ਕਰਨਗੇ।

Check Also

ਵਿਜੀਲੈਂਸ ਬਿਊਰੋ ਵੱਲੋਂ ਕੂੜਾ ਚੁੱਕਣ ਵਾਲੇ ਤੋਂ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ

ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ, …

Leave a Reply

Your email address will not be published. Required fields are marked *