Breaking News

ਸੁਖਜਿੰਦਰ ਰੰਧਾਵਾ ਦੇ ਜਵਾਈ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ, ਵਿਰੋਧੀਆਂ ਨੇ ਚੁੱਕੇ ਸਵਾਲ

ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਨੂੰ ਅਹਿਮ ਅਹੁਦਾ ਮਿਲਿਆ ਹੈ। ਤਰੁਣਵੀਰ ਸਿੰਘ ਲਹਿਲ ਐਡੀਸ਼ਨਲ ਐਡਵੋਕੇਟ ਜਨਰਲ ਬਣੇ ਹਨ। ਜਿਸ ਤੋਂ ਬਾਅਦ ਰੰਧਾਵਾ ਵਿਵਾਦਾਂ ਵਿੱਚ ਘਿਰ ਗਏ ਹਨ।

ਇਸ ਨਿਯੁਕਤੀ ਤੋਂ ਬਾਅਦ ਵਿਰੋਧੀਆਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਇਸ ਨਿਯੁਕਤੀ ਦੇ ਪਿੱਛੋਂ ਆਮ ਆਦਮੀ ਪਾਰਟੀ ਦੇ ਬੁਲਾਰੇ ਐਡਵੋਕੇਟ ਦਿਨੇਸ਼ ਚੱਢਾ ਨੇ ਫੇਸਬੁਕ ਉੱਤੇ ਕਿਹਾ ਕਿ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਸਾਹਿਬ ਨੂੰ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਲੱਗਣ ਉੱਤੇ ਬਹੁਤ ਬਹੁਤ ਮੁਬਾਰਕਬਾਦ। ਘਰ ਘਰ ਰੁਜਗਾਰ!!!!!!”


ਪੰਜਾਬ ‘ਆਪ’ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਵੀ ਇਸ ਨਿਯੁਕਤੀ ‘ਤੇ ਟਵੀਟ ਕਰਦਿਆਂ ਲਿਖਿਆ ਕਿ “ਕਾਂਗਰਸ ਸਰਕਾਰ ਆਪਣੇ ਪ੍ਰਮੁੱਖ ਚੋਣ ਵਾਅਦੇ ਹਰ ਘਰ ਨੌਕਰੀ ਨੂੰ ਪੂਰਾ ਕਰ ਰਹੀ ਹੈ ਪਰ ਕੁੱਝ ਬਦਲਾਅ ਨਾਲ। ਇਹ ਨੌਕਰੀ ਹਾਸਲ ਕਰਨ ਵਾਲੇ ਕਾਂਗਰਸ ਦੇ ਮੰਤਰੀ ਅਤੇ ਵਿਧਾਇਕਾਂ ਦੇ ਪਰਿਵਾਰ ਵਾਲੇ ਹਨ। ਸਭ ਤੋਂ ਨਵੇਂ ਲਾਭਪਾਤਰੀ ਹਨ ਡਿਪਟੀ ਸੀਐੱਮ ਰੰਧਾਵਾ ਦੇ ਜਵਾਈ। ਚੰਨੀ ਕੈਪਟਨ ਦੇ ਹੀ ਨਕਸ਼-ਏ-ਕਦਮ ‘ਤੇ ਚੱਲ ਰਹੇ ਹਨ।”

Check Also

ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਜਸਟਿਸ ਸੰਤ ਪ੍ਰਕਾਸ਼ ਨੇ ਸੰਭਾਲਿਆ ਅਹੁਦਾ

ਚੰਡੀਗੜ੍ਹ:  ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਚੰਡੀਗੜ੍ਹ ਦੇ ਸੈਕਟਰ 34 ਸਥਿਤ ਕਮਿਸ਼ਨ ਦੇ ਦਫ਼ਤਰ ਵਿਖੇ …

Leave a Reply

Your email address will not be published. Required fields are marked *