ਇਸ ਵੇਲੇ ਦੀ ਵੱਡੀ ਖਬਰ ਡੇਰਾ ਬਿਆਸ ਨਾਲ ਸਬੰਧਤ ਆ ਰਹੀ ਹੈ। ਜਾਣਕਾਰੀ ਮੁਤਾਬਿਕ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਕੌਰ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ।
ਉਨ੍ਹਾਂ ਦੇ ਦੇਹਾਂਤ ‘ਤੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਕ ਸ਼ੋਕ ਸੰਦੇਸ਼ ਵਿੱਚ ਮੰਤਰੀ ਨੇ ਕਿਹਾ ਕਿ ਸ਼ਬਨਮ ਢਿੱਲੋਂ ਇੱਕ ਰਹਿਮਦਿਲ ਇਨਸਾਨ ਸਨ ਜਿਨ੍ਹਾਂ ਨੇ ਹਮੇਸ਼ਾ ਸਮਾਜ ਦੇ ਗਰੀਬ ਅਤੇ ਦੱਬੇ ਕੁਚਲੇ ਵਰਗਾਂ ਦੀ ਸੇਵਾ ਕੀਤੀ।