ਨਿਊਜ਼ ਡੈਸਕ: ਕੇਂਦਰ ਨੇ ਡੇਰਾ ਰਾਧਾ ਸੁਆਮੀ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਹੈ। ਹੁਣ ਜਸਦੀਪ ਸਿੰਘ ਜਿੱਥੇ ਵੀ ਜਾਉਣਗੇ, ਸੁਰੱਖਿਆ ਮੁਲਾਜ਼ਮ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਸੁਰੱਖਿਆ ਗ੍ਰਹਿ ਮੰਤਰਾਲੇ ਨੇ ਖੁਫੀਆ ਰਿਪੋਰਟ ਦੇ ਆਧਾਰ ‘ਤੇ ਦਿੱਤੀ ਹੈ।
ਸੀਆਰਪੀਐਫ ਕਮਾਂਡੋ ਜਸਦੀਪ ਸਿੰਘ ਗਿੱਲ ਨੂੰ ਸੁਰੱਖਿਆ ਪ੍ਰਦਾਨ ਕਰਨਗੇ। ਦੱਸ ਦੇਈਏ ਕਿ ਡੇਰਾ ਬਿਆਸ ‘ਚ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂ ਪਹੁੰਚਦੇ ਹਨ। ਹਾਲ ਹੀ ਵਿੱਚ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਸਦੀਪ ਸਿੰਘ ਗਿੱਲ ਨੂੰ ਵਾਰਿਸ ਐਲਾਨਿਆ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।
ਦੱਸ ਦੇਈਏ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੋ ਪਿਛਲੇ ਕੁਝ ਸਾਲਾਂ ਤੋਂ ਕੈਂਸਰ ਅਤੇ ਦਿਲ ਦੀ ਬੀਮਾਰੀ ਵਰਗੀਆਂ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ, ਨੇ ਇਸ ਫੈਸਲੇ ਦਾ ਐਲਾਨ ਕੀਤਾ ਸੀ। ਇਸ ਅਹਿਮ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਸਾਰੇ ਸਰਵਿਸ ਇੰਚਾਰਜਾਂ ਨੂੰ ਅਧਿਕਾਰਤ ਪੱਤਰ ਵੀ ਭੇਜ ਦਿੱਤਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਸਪੁੱਤਰ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀ ਦਾ ਨਵਾਂ ਸਰਪ੍ਰਸਤ ਨਿਯੁਕਤ ਕੀਤਾ ਹੈ।
ਡੇਰੇ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ‘ਤੇ ਧਿਆਨ ਨਾ ਦੇਣ ਅਤੇ ਬਿਆਸ ਪਹੁੰਚਣ ਲਈ ਜਲਦਬਾਜ਼ੀ ਨਾ ਕਰਨ ਕਿਉਂਕਿ ਉੱਥੇ ਕੋਈ ਰਸਮੀ ਪ੍ਰੋਗਰਾਮ ਨਹੀਂ ਹੈ। ਜਸਦੀਪ ਸਿੰਘ ਗਿੱਲ ਡੇਰਾ ਮੁਖੀ ਨਾਲ ਸਤਿਸੰਗ ਕੇਂਦਰ ਦਾ ਦੌਰਾ ਕਰਨਗੇ। ਜਦੋਂ ਕਿ ਵਿਦੇਸ਼ਾਂ ਵਿੱਚ ਸਾਰੇ ਸਤਿਸੰਗ ਡਿਪਟੀ ਜਸਦੀਪ ਗਿੱਲ ਕਰਨਗੇ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।