ਪਿਛਲੇ ਦਿਨੀ ਡੇਰਾ ਰਾਧਾ ਸੁਆਮੀ ਦੀ ਪ੍ਰਚਾਰਕ ਦੱਸੀ ਜਾਂਦੀ ਬਬਿਤਾ ਨਾਮਕ ਮਹਿਲਾ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ । ਇਸ ਵਾਇਰਲ ਆਡੀਓ ਵਿੱਚ ਮਹਿਲਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਡੇਰਾ ਰਾਧਾ ਸਵਾਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਤੁਲਨਾ ਕੀਤੀ ਸੀ। ਇਸ ਵਾਇਰਲ ਆਡੀਓ ਦੀ ਖ਼ਬਰ ਨੂੰ ਗਲੋਬਲ ਪੰਜਾਬ ਟੀਵੀ ਨੇ ਪ੍ਰਮੁੱਖਤਾ ਦੇ ਨਾਲ ਚੁੱਕਿਆ ਅਤੇ ਹੁਣ ਇਸ ਦਾ ਅਸਰ ਵੀ ਹੋਇਆ ਹੈ। ਜੀ ਹਾਂ ਇਸ ‘ਤੇ ਸ੍ਰੀ ਅਕਾਲ ਤਖਤ ਸਾਹਿਬ ਸਖਤ ਹੁੰਦਾ ਦਿਖਾਈ ਦੇ ਰਿਹਾ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਤੁਲਨਾ ਕਰਨ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਇਸ ਸਬੰਧ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਾਂਚ ਕਰਕੇ ਕਾਰਵਾਈ ਕਰਨ ਦੇ ਹੁਕਮ ਵੀ ਦੇ ਦਿੱਤੇ ਹਨ।
ਉੱਧਰ ਦੂਜੇ ਪਾਸੇ ਲੋਕ ਇਨਸਾਫ਼ ਭਲਾਈ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਸਿੱਖ ਜੱਥੇਬੰਦੀਆਂ ਨੂੰ ਨਾਲ ਲੈ ਕੇ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਨੂੰ ਲਿਖਤੀ ਦਰਖਾਸਤ ਦੇ ਕੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਜਦੋਂ ਇਸ ਮਾਮਲੇ ਬਾਰੇ ਡੇਰਾ ਬਿਆਸ ਦੇ ਪ੍ਰਬੰਧਕ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਡੇਰੇ ਦਾ ਇਸ ਵਾਇਰਲ ਆਡੀਓ ਦੇ ਨਾਲ ਕੋਈ ਲੈਣ ਦੇਣ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੂਰਾ ਸਤਿਕਾਰ ਕਰਦੇ ਹਨ ਅਤੇ ਉਹ ਜਲਦ ਇਹ ਮਹਿਲਾ ਦੇ ਖਿਲਾਫ਼ ਕਾਨੂੰਨੀ ਕਰਵਾਈ ਕਰਵਾਉਣਗੇ।
ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਤੋਂ ਸਿੱਖ ਭਾਵਨਾਵਾਂ ਠੇਸ ਪਾਹੁੰਚਾਉਣ ਦੇ ਮਾਮਲੇ ਮਹਿਲਾ ‘ਚ 24 ਘੰਟੇ ‘ਚ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।