ਬਰਗਾੜੀ ਬੇਅਦਬੀ ਮਾਮਲੇ ‘ਚ ਗੁਰਮੀਤ ਰਾਮ ਰਹੀਮ ਦਾ ਨਾਮ ਐਫ.ਆਈ.ਆਰ ‘ਚ ਜੁੜਿਆ

TeamGlobalPunjab
1 Min Read

ਫ਼ਰੀਦਕੋਟ: ਜ਼ਿਲ੍ਹੇ ਦੇ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਆਸ-ਪਾਸ ਦੇ ਖੇਤਰਾਂ ‘ਚ ਸਾਲ 2015 ‘ਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦੀਆਂ ਘਟਨਾਵਾਂ ਦੇ ਦੋਸ਼ੀਆਂ ‘ਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਨਾਮਜ਼ਦ ਕਰ ਲਿਆ ਗਿਆ ਹੈ।

ਦਸ ਦੇਈਏ ਬਰਗਾੜੀ ਬੇਅਦਬੀ ਮਾਮਲੇ ‘ਚ ਐਸ.ਆਈ.ਟੀ. ਵੱਲੋਂ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਇਨ੍ਹਾਂ ‘ਚੋਂ 2 ਨੂੰ ਅਦਾਲਤ ਨੇ ਇਸ ਮਾਮਲੇ ‘ਚ ਪਹਿਲਾਂ ਤੋ ਹੀ ਅਗਾਊ ਜਮਾਨਤ ‘ਤੇ ਹੋਣ ਦੇ ਚਲਦੇ ਗ੍ਰਿਫਤਾਰੀ ਰੱਦ ਕਰ ਦਿੱਤੀ ਸੀ। ਉੱਥੇ ਹੀ 7 ‘ਚੋਂ ਬਾਕੀ 5 ਡੇਰਾ ਪ੍ਰੇਮੀਆਂ ਨੂੰ 2 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ।

ਅੱਜ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀਆਂ ਨੂੰ 2 ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ SIT ਨੇ ਚੇਤਨ ਸ਼ਰਮਾ ਦੀ ਅਦਾਲਤ ‘ਚ ਪੇਸ਼ ਕੀਤਾ ਸੀ, ਜਿਸ ਤੋਂ ਬਾਅਦ 5 ਡੇਰਾ ਪ੍ਰੇਮੀਆਂ ਨੂੰ 14 ਦਿਨ ਲਈ ਫਰੀਦਕੋਟ ਜੇਲ੍ਹ ਭੇਜ ਦਿੱਤਾ ਗਿਆ ਹੈ।

ਇਹ ਗ੍ਰਿਫ਼ਤਾਰੀਆਂ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਕੀਤੀਆਂ ਸਨ।

- Advertisement -

Share this Article
Leave a comment