ਰੋਹਤਕ: ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਨਿਕਲਣ ਲਈ ਪੈਰੋਲ ਮੰਗੀ ਹੈ। ਹੁਣ ਰਾਮ ਰਹੀਮ ਨੇ ਆਪਣੀ ਮਾਂ ਦੇ ਬੀਮਾਰ ਹੋਣ ਦਾ ਹਵਾਲਾ ਦਿੰਦੇ ਹੋਏ ਐਮਰਜੈਂਸੀ ਪੈਰੋਲ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਵੀ ਰਾਮ ਰਹੀਮ ਕੋਸ਼ਿਸ਼ ਕਰ ਚੁੱਕਿਆ ਹੈ, ਪਰ ਉਸ ਨੂੰ ਪੈਰੋਲ ਦੇਣ ਤੋਂ ਮਨਾਹੀ ਕਰ ਦਿੱਤੀ ਗਈ ਸੀ।
ਦੱਸ ਦਈਏ 6 ਦਿਨ ਪਹਿਲਾਂ ਰਾਮ ਰਹੀਮ ਨੂੰ ਸਿਹਤ ਖ਼ਰਾਬ ਹੋਣ ਦੇ ਚਲਦਿਆਂ ਪੀਜੀਆਈ ਰੋਹਤਕ ਵਿੱਚ ਸ਼ਿਫਟ ਕੀਤਾ ਗਿਆ ਸੀ। ਪੀਜੀਆਈ ਦੇ ਮੈਡੀਕਲ ਬੋਰਡ ਨੇ ਰਾਮ ਰਹੀਮ ਦੀ ਜਾਂਚ ਤੋਂ ਬਾਅਦ ਉਸਨੂੰ ਵਾਪਸ ਜੇਲ੍ਹ ਭੇਜ ਦਿੱਤਾ ਸੀ।
ਇਹ ਵੀ ਦੱਸਣਯੋਗ ਹੈ ਕਿ ਪਿਛਲੇ ਸਾਲ ਰਾਮ ਰਹੀਮ ਨੂੰ ਇੱਕ ਦਿਨ ਦੀ ਪੈਰੋਲ ਦਿੱਤੀ ਗਈ ਸੀ। ਉਸਨੂੰ ਸਖਤ ਸੁਰੱਖਿਆ ਤੇ ਬਹੁਤ ਹੀ ਗੁਪਤ ਤਰੀਕੇ ਨਾਲ ਗੁਰੁਗਰਾਮ ਦੇ ਮੇਦਾਂਤਾ ‘ਚ ਲਜਾਇਆ ਗਿਆ ਸੀ।