15ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ; ਸਖਤ ਸੁਰੱਖਿਆ ਹੇਠ ਸਿਰਸਾ ਲਈ ਰਵਾਨਾ

Global Team
3 Min Read

ਹਰਿਆਣਾ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਗੁਰਮੀਤ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਤੋਂ ਲੈਣ ਲਈ ਸਿਰਸਾ ਡੇਰਾ ਤੋਂ ਲਗਜ਼ਰੀ ਗੱਡੀਆਂ ਦਾ ਕਾਫਲਾ ਪਹੁੰਚਿਆ, ਜਿਸ ਵਿੱਚ ਦੋ ਬੁਲੇਟ ਪਰੂਫ਼ ਲੈਂਡ ਕਰੂਜ਼ਰ, ਦੋ ਫਾਰਚੂਨਰ ਅਤੇ ਦੋ ਹੋਰ ਗੱਡੀਆਂ ਸ਼ਾਮਲ ਸਨ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਸਿਰਸਾ ਡੇਰੇ ਲਈ ਰਵਾਨਾ ਹੋ ਗਿਆ।

ਦੱਸ ਦਈਏ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ। ਰਾਮ ਰਹੀਮ ਦੋ ਸਾਧਵੀਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਦੇ ਦੋਸ਼ ਵਿੱਚ ਸਜ਼ਾ ਕੱਟ ਰਿਹਾ ਹੈ। ਪਿਛਲੀ ਵਾਰ ਜਦੋਂ ਰਾਮ ਰਹੀਮ ਨੂੰ 21 ਦਿਨ ਅਤੇ 40 ਦਿਨਾਂ ਲਈ ਪੈਰੋਲ ਮਿਲੀ ਸੀ, ਤਾਂ ਓਦੋ ਵੀ ਉਹ ਸਿਰਸਾ ਦੇ ਡੇਰਾ ਸੱਚਾ ਸੌਦਾ ਵਿੱਚ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਇਸ ਵਾਰ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਨਹੀਂ ਜਾਵੇਗਾ, ਸਗੋਂ ਸਿਰਸਾ ਸਥਿਤ ਆਪਣੇ ਡੇਰੇ ਵਿੱਚ ਹੀ ਰਹੇਗਾ। ਰਾਮ ਰਹੀਮ ਦੀ ਸੁਰੱਖਿਆ ਲਈ ਡੇਰੇ ਦੇ ਆਲੇ-ਦੁਆਲੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

25 ਅਗਸਤ, 2017 ਨੂੰ, ਰਾਮ ਰਹੀਮ ਨੂੰ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਫਿਰ 17 ਜਨਵਰੀ, 2019 ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜਾ ਕੱਟ ਰਿਹਾ ਹੈ। ਉਹ ਉੱਥੋਂ 14 ਵਾਰ ਪੈਰੋਲ/ਫਰਲੋ ‘ਤੇ ਆਹਰ ਆ ਚੁੱਕਾ ਹੈ। ਇਹ 15ਵੀਂ ਵਾਰ ਹੈ ਜਦੋਂ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਇਆ ਹੈ। ਸਿਰਸਾ ਡੇਰੇ ਦੇ ਦੂਜੇ ਮੁਖੀ ਸ਼ਾਹ ਸਤਨਾਮ ਸਿੰਘ ਦੇ ਜਨਮ ਦਿਨ ‘ਤੇ 25 ਜਨਵਰੀ ਨੂੰ ਸਿਰਸਾ ਡੇਰੇ ਵਿਚ ਇਕ ਵੱਡਾ ਸਮਾਗਮ ਮਨਾਇਆ ਜਾ ਰਿਹਾ ਹੈ ਅਤੇ ਇਸ ਦੇ ਮੱਦੇਨਰ ਹੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment