ਰਾਮ ਰਹੀਮ ਨੇ ਜੇਲ੍ਹ ਤੋਂ ਬਾਹਰ ਆ ਕੇ ਮਨਾਇਆ ਜਸ਼ਨ, ਤਲਵਾਰ ਨਾਲ ਕੱਟਿਆ ਕੇਕ

Prabhjot Kaur
1 Min Read

ਬਾਗਪਤ: ਡੇਰਾ ਮੁਖੀ ਗੁਰਮੀਤ ਰਾਮ ਰਹੀਮ 40 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਸ਼ਨੀਵਾਰ ਨੂੰ ਬਾਗਪਤ ਸਥਿਤ ਆਪਣੇ ਬਰਨਾਵਾ ਆਸ਼ਰਮ ਪਹੁੰਚ ਗਿਆ। ਖਬਰਾਂ ਮੁਤਾਬਕ ਰਾਮ ਰਹੀਮ ਨੇ ਤਲਵਾਰ ਨਾਲ ਕੇਕ ਕੱਟ ਕੇ ਜਸ਼ਨ ਮਨਾਇਆ, ਕਿਉਂਕਿ ਉਹ ਪੰਜ ਸਾਲ ਸੁਨਾਰੀਆ ਜੇਲ੍ਹ ਵਿੱਚ ਰਹਿੰਦਿਆਂ ਸ਼ਾਹ ਸਤਨਾਮ ਦਾ ਅਵਤਾਰ ਮਹੀਨਾ ਨਹੀਂ ਮਨਾ ਸਕੇ ਸੀ।

ਜ਼ਿਕਰਯੋਗ ਹੈ ਕਿ ਪੈਰੋਲ ‘ਤੇ ਆਉਣ ਤੋਂ ਬਾਅਦ ਕਿਸੇ ਵੀ ਸਜ਼ਾਯਾਫ਼ਤਾ ਕੈਦੀ ਵੱਲੋਂ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ਆਰਮਜ਼ ਐਕਟ ਤਹਿਤ ਮਨਾਹੀ ਹੈ। ਇਸ ਦੇ ਬਾਵਜੂਦ ਰਾਮ ਰਹੀਮ ਵੱਲੋਂ ਤਲਵਾਰ ਨਾਲ ਕੇਕ ਕੱਟਿਆ ਗਿਆ ਹੈ।

ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਨੂੰ ਤੀਜੀ ਵਾਰ ਪੈਰੋਲ ਦੇਣ ‘ਤੇ ਲੋਕ ਹਰਿਆਣਾ ਸਰਕਾਰ ‘ਤੇ ਵੀ ਸਵਾਲ ਚੁੱਕ ਰਹੇ ਹਨ। ਇਨ੍ਹਾਂ ਸਵਾਲਾਂ ਦੇ ਵਿਚਕਾਰ ਰਾਮ ਰਹੀਮ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਨਾਲ ਉਹ ਫਿਰ ਸਵਾਲਾਂ ਦੇ ਘੇਰੇ ‘ਚ ਆ ਗਏ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment