ਡੇਰਾ ਮੁਖੀ ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ: 30 ਦਿਨਾਂ ਲਈ ਆਵੇਗਾ ਜੇਲ੍ਹ ਤੋਂ ਬਾਹਰ

Global Team
2 Min Read

ਹਰਿਆਣਾ : ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇੰਸਾ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਰਾਮ ਰਹੀਮ ਦੇ 30 ਦਿਨਾਂ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਣ ਦੀ ਖ਼ਬਰ ਹੈ।

ਇਸ ਨੂੰ ਲੈ ਕੇ ਸਿਰਸਾ ਡੇਰੇ ਵਿੱਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਸਾਧ-ਸੰਗਤ ਤੇ ਡੇਰਾ ਪ੍ਰੇਮੀ ਤਿਆਰੀਆਂ ਵਿੱਚ ਜੁਟੇ ਹੋਏ ਹਨ। ਇਸ ਸਾਲ ਵਿੱਚ ਇਹ ਉਹਨਾਂ ਦੀ ਦੂਜੀ ਪੈਰੋਲ ਹੈ। ਇਸ ਤੋਂ ਪਹਿਲਾਂ ਜਨਵਰੀ ਮਹੀਨੇ ਵਿੱਚ ਪੈਰੋਲ ਮਿਲੀ ਸੀ। ਸਿਰਸਾ ਵਿੱਚ ਵੀ ਪੁਲਿਸ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਦੱਸ ਦਈਏ ਕਿ ਡੇਰਾ ਮੁਖੀ ਰਾਮ ਰਹੀਮ 15 ਵਾਰ ਪੈਰੋਲ ਅਤੇ ਫਰਲੋ ‘ਤੇ ਬਾਹਰ ਆ ਚੁੱਕਾ ਹੈ। ਇਹ ਉਸ ਦੀ 16ਵੀਂ ਪੈਰੋਲ ਹੈ।

ਮਿਲੀ ਜਾਣਕਾਰੀ ਅਨੁਸਾਰ ਅੱਜ ਮੰਗਲਵਾਰ ਸਵੇਰੇ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਰਿਹਾਅ ਹੋਵੇਗਾ। ਸੁਨਾਰੀਆ ਜੇਲ੍ਹ ਦੇ ਬਾਹਰ ਜੇਲ੍ਹ ਪ੍ਰਸ਼ਾਸਨ ਵੱਲੋਂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਜਨਵਰੀ 2026 ਵਿੱਚ ਜਦੋਂ ਉਹ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ, ਤਾਂ 40 ਦਿਨਾਂ ਲਈ ਜੇਲ ਤੋਂ ਬਾਹਰ ਆਇਆ ਸੀ। ਉਹ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਹੈ। ਉਸ ਨੂੰ ਆਪਣੀਆਂ ਦੋ ਚੇਲੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 2017 ਵਿੱਚ 20 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment