ਡੇਰਾ ਮੁਖੀ ਰਾਮ ਰਹੀਮ ਦੀ 40 ਦਿਨ ਦੀ ਪੈਰੋਲ ਹੋਈ ਖ਼ਤਮ, ਹੋਵੇਗੀ ਸੁਨਾਰੀਆ ਜੇਲ੍ਹ ‘ਚ ਵਾਪਸੀ

Rajneet Kaur
3 Min Read

ਰੋਹਤਕ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਖ਼ਤਮ ਹੋ ਗਈ ਹੈ। ਪੁਲਿਸ ਅੱਜ ਉਸ ਨੂੰ ਸੁਨਾਰੀਆ ਜੇਲ ਲੈ ਕੇ ਜਾਵੇਗੀ। ਜਿਸ ਲਈ ਜੇਲ੍ਹ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਰਾਮ ਰਹੀਮ 15 ਅਕਤੂਬਰ ਨੂੰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ।  ਯੂਟਿਊਬ ਅਕਾਊਂਟ ‘ਤੇ ਹਰ ਰੋਜ਼ ਆਨਲਾਈਨ ਸਤਿਸੰਗ ਕੀਤਾ। ਰਾਮ ਰਹੀਮ ਦੇ ਸਤਿਸੰਗ ‘ਚ ਕਈ ਨੇਤਾਵਾਂ ਨੇ ਵੀ ਸ਼ਿਰਕਤ ਕੀਤੀ ਸੀ, ਜਿਸ ਨੂੰ ਲੈ ਕੇ ਕਾਫੀ ਵਿਵਾਦ ਹੋਇਆ। ਰਾਮ ਰਹੀਮ ਨੇ ਪੈਰੋਲ ‘ਤੇ ਬਾਹਰ ਆਉਣ ਤੋਂ ਬਾਅਦ ਦੋ ਗੀਤ ਵੀ ਰਿਲੀਜ਼ ਕੀਤੇ ਸਨ।ਇਸ ਦੌਰਾਨ ਰਾਮ ਰਹੀਮ ਨੇ ਗੁਰੂਗੱਦੀ ਬਾਰੇ ਕਿਹਾ, ਅਸੀਂ ਸੀ, ਅਸੀਂ ਹਾਂ ਤੇ ਅਸੀਂ ਹੀ ਰਹਾਂਗੇ। ਰਾਮ ਰਹੀਮ ਨੇ ਹਨੀਪ੍ਰੀਤ ਨੂੰ ਰੁਹਾਨੀ ਦੀਦੀ ਦਾ ਅਹੁਦਾ ਵੀ ਦਿੱਤਾ।

8 ਨਵੰਬਰ ਨੂੰ ਰਾਮ ਰਹੀਮ ਅਤੇ ਉਸ ਦੇ ਪੈਰੋਕਾਰਾਂ ਨੇ ਡੇਰਾ ਸੰਸਥਾਪਕ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਅਵਤਾਰ ਦਿਹਾੜੇ ਦੇ ਮੌਕੇ ‘ਤੇ ਬਾਗਪਤ ‘ਚ ਵੱਡਾ ਸਮਾਗਮ ਕੀਤਾ। ਇਸ ਸਮਾਗਮ ਵਿੱਚ ਲੋਕ ਆਨਲਾਈਨ ਵੀ ਜੁੜੇ ਹੋਏ ਸਨ। ਇਸ ਵਿੱਚ ਕਈ ਭਾਜਪਾ ਆਗੂਆਂ ਦੇ ਸ਼ਾਮਲ ਹੋਣ ਕਾਰਨ ਵਿਵਾਦ ਵੀ ਹੋਇਆ ਸੀ।

ਡੇਰਮੁਖੀ ਨੇ ਪੈਰੋਕਾਰਾਂ ਨੂੰ ਕਿਹਾ ਕਿ ਮਨੁੱਖਤਾ ਦੇ ਕਲਿਆਣ ਲਈ ਕੰਮ ਨਹੀਂ ਰੁਕਣੇ ਚਾਹੀਦੇ। ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਦੇ ਗੁਰੂ ਸ਼ਾਹ ਸਤਨਾਮ ਮਹਾਰਾਜ ਦਾ ਪਰਿਵਾਰ ਅੱਜ ਵੀ ਉਨ੍ਹਾਂ ਦੇ ਪਿੰਡ ਜਲਾਲਆਣਾ ਵਿੱਚ ਰਹਿ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ 16 ਸਾਲਾਂ ਤੋਂ ਇਸ ਪਿੰਡ ਵਿੱਚ ਡੇਰੇ ਦਾ ਕੋਈ ਪ੍ਰੋਗਰਾਮ ਨਹੀਂ ਹੋਇਆ ਸੀ। ਇਸ ਵਾਰ ਆਨਲਾਈਨ ਗੁਰੂਕੁਲ ਦੌਰਾਨ ਪਿੰਡ ਜਲਾਲਆਣਾ ਵਿੱਚ ਵੀ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸ਼ਾਹ ਸਤਨਾਮ ਮਹਾਰਾਜ ਦੇ ਪੁੱਤਰ ਰਣਜੀਤ ਸਿੰਘ ਦੀ ਪਤਨੀ ਨਛੱਤਰਕੁਰੇ ਮੌਜੂਦ ਸਨ। 24 ਸਾਲ ਪਹਿਲਾਂ ਉਸ ਨੇ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਪਿੰਡ ਜਲਾਲਆਣਾ ਵਿੱਚ ਟੀ-10 ਅਤੇ ਟੀ-20 ਕ੍ਰਿਕਟ ਦੀ ਸ਼ੁਰੂਆਤ ਕੀਤੀ ਸੀ। ਰਾਮ ਰਹੀਮ ਨੇ ਕਿਹਾ ਸੀ ਕਿ ਜਦੋਂ ਮੈਂ ਇਸਨੂੰ ਸ਼ੁਰੂ ਕੀਤਾ ਸੀ ਤਾਂ ਵੱਡੇ ਖਿਡਾਰੀ ਕਹਿੰਦੇ ਸਨ ਕੀ ਇਹ ਵੀ ਕ੍ਰਿਕਟ ਹੈ? ਫਿਰ ਇਸ ਖੇਡ ਨੂੰ ਕਿਸੇ ਨੇ ਗੰਭੀਰਤਾ ਨਾਲ ਨਹੀਂ ਲਿਆ। ਕੋਈ ਵੀ ਇਸਨੂੰ ਖੇਡਣਾ ਨਹੀਂ ਚਾਹੁੰਦਾ ਸੀ। ਪਰ ਅੱਜ ਸਾਰੀ ਦੁਨੀਆਂ ਨੇ ਇਸ ਫਾਰਮੈਟ ਨੂੰ ਅਪਣਾ ਲਿਆ ਹੈ।

ਦਸ ਦਈਏ ਕਿ ਰਾਮ ਰਹੀਮ ਨੂੰ ਅਦਾਲਤ ਨੇ ਆਸ਼ਰਮ ਦੀਆਂ ਦੋ ਮਹਿਲਾ ਪੈਰੋਕਾਰਾਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਸੁਣਾਈ ਹੈ। ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਉਸ ਨੂੰ ਦੋਸ਼ੀ ਠਹਿਰਾਇਆ ਸੀ। ਰਾਮ ਰਹੀਮ ਨੂੰ 2002 ‘ਚ ਡੇਰਾ ਪ੍ਰਬੰਧਕ ਰਣਜੀ ਸਿੰਘ ਦੀ ਹੱਤਿਆ ਦੀ ਸਾਜ਼ਿਸ਼ ਰਚਣ ਲਈ ਵੀ ਦੋਸ਼ੀ ਠਹਿਰਾਇਆ ਗਿਆ ਸੀ। ਇਸ ਦੇ ਨਾਲ ਹੀ ਅਦਾਲਤ ਨੇ ਰਾਮ ਰਹੀਮ ਨੂੰ ਪੱਤਰਕਾਰ ਦੀ ਹੱਤਿਆ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment