ਡੇਰਾ ਮੁਖੀ ਦੀ ਪੈਰੋਲ ਸਿਆਸੀ ਸਾਜ਼ਿਸ਼ : ਗਿਆਨੀ ਹਰਪ੍ਰੀਤ ਸਿੰਘ

TeamGlobalPunjab
2 Min Read

ਡੇਰਾ ਮੁਖੀ ਦੀ ਪੈਰੋਲ ਤੁਰੰਤ ਹੋਵੇ ਰੱਦ : ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ / ਆਨੰਦਪੁਰ ਸਾਹਿਬ : ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਯਾਫ਼ਤਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦਿੱਤੇੇ ਜਾਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਇਤਰਾਜ਼ ਜ਼ਾਹਰ ਕੀਤਾ ਹੈ।

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਡੇਰਾ ਮੁਖੀ ਨੂੰ ਪੈਰੋਲ ਦੇਣਾ ਸਿਆਸੀ ਸਾਜ਼ਿਸ਼ ਹੈ । ਇਸਦਾ ਮਕਸਦ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਹੈ । ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਨੂੰ ਤਾਂ ਰਿਹਾ ਨਹੀਂ ਕੀਤਾ ਜਾ ਰਿਹਾ ਪਰ ਘਿਨੌਣੇ ਅਪਰਾਧਾਂ ਦੇ ਦੋਸ਼ੀ ਨੂੰ ਪੈਰੋਲ ਦਿੱਤੀ ਗਈ ਹੈ, ਇਹ ਗਲਤ ਹੈ।

ਉਧਰ ਡੇਰਾ ਸਾਧ ਨੂੰ ਪੈਰੋਲ ਦਿੱਤੇ ਜਾਣ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਤਿੱਖਾ ਪ੍ਰਤੀਕਰਮ ਦਿੱਤਾ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਨੂੰ ਪੈਰੋਲ ਦੇ ਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਨ੍ਹਾਂ ਮੰਗ ਕੀਤੀ ਕਿ ਡੇੇਰਾਮੁਖੀ ਦੀ ਪੈੈੈੈਰੋਲ ਰੱਦ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਗੁਰਮੀਤ ਰਾਮ ਰਹੀਮ ਆਪਣੇ ਕੀਤੇ ਮਾੜੇ ਕਰਮਾਂ ਦੇ ਲਈ ਸਜ਼ਾ ਭੁਗਤ ਰਿਹਾ ਹੈ ਪ੍ਰੰਤੂ ਦੂਜੇ ਪਾਸੇ ਬੇਦੋਸ਼ੇ ਸਿੰਘ ਜਿਨ੍ਹਾਂ ਨੇ ਧਰਮ ਯੁੱਧ ਦੇ ਵਿਚ ਭਾਗ ਲਿਆ ਉਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਉਹ ਜੇਲ੍ਹਾਂ ਵਿੱਚ ਡੱਕੇ ਹੋਏ ਨੇ। ਲੋੜ ਹੈ ਕਿ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਤੁਰੰਤ ਪ੍ਰਭਾਵ ਦੇ ਨਾਲ ਗੁਰਮੀਤ ਰਾਮ ਰਹੀਮ ਦੀ ਪੈਰੋਲ ਖ਼ਤਮ ਕੀਤੀ ਜਾਵੇ ਤਾਂ ਜੋ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ ।

Share This Article
Leave a Comment