ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਦਿੱਤੀ Z+ ਸੁਰੱਖਿਆ

TeamGlobalPunjab
2 Min Read

ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਡੇਰਾ ਸੱਚਾ ਸੌਦਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਏਡੀਜੀਪੀ ਦੀ ਰਿਪੋਰਟ ਦੇ ਆਧਾਰ ‘ਤੇ ਜੇਲ੍ਹ ਤੋਂ ਰਿਹਾਅ ਹੋਣ ‘ਤੇ ਜ਼ੈੱਡ-ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ। ਰਿਪੋਰਟਾਂ ਅਨੁਸਾਰ ਏਡੀਜੀ ਸੀਆਈਡੀ ਦੀ ਤਰਫੋਂ ਰੋਹਤਕ ਰੇਂਜ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਸੀ। ਪੱਤਰ `ਚ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਗ੍ਰਹਿ ਮੰਤਰਾਲੇ ਤੋਂ ਇਨਪੁਟਸ ਮਿਲੇ ਹਨ ਕਿ ਰਾਮ ਰਹੀਮ ਨੂੰ ਅੱਤਵਾਦੀਆਂ ਤੋਂ ਖਤਰਾ ਹੈ ਅਤੇ ਸਜ਼ਾ ਤੋਂ ਪਹਿਲਾਂ ਹੀ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ। ਇਸ ਦੇ ਚਲਦਿਆਂ ਸੂਬਾ ਸਰਕਾਰ ਵਲੋਂ ਜੇਲ੍ਹ ਤੋਂ ਫਰਲੋ ‘ਤੇ ਰਿਹਾਈ ਤੋਂ ਬਾਅਦ ਉਸ ਨੂੰ ਜੈੱਡ ਪਲਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।

ਰਿਕਾਰਡ ਦੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਡੇਰਾ ਮੁਖੀ ਨੂੰ ਰਿਹਾਅ ਕਰਨ ਦੀ ਪ੍ਰਕਿਰਿਆ ਏਜੀ ਦੀ ਕਾਨੂੰਨੀ ਰਾਏ ਲੈਣ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ। ਜਾਣਕਾਰੀ ਮੁਤਾਬਕ 25 ਜਨਵਰੀ ਨੂੰ ਏਜੀ ਨੇ ਕਿਹਾ ਸੀ ਕਿ ਡੇਰਾ ਮੁੱਖੀ ਨੂੰ ਹਰਿਆਣਾ ਗੁਡ ਕੰਡਕਟ ਪ੍ਰਿਜ਼ਨਰਸ ਐਕਟ ਦੇ ਤਹਿਤ ‘ਹਾਰਡ ਕੋਰ ਕ੍ਰਿਮਿਨਲ’ ਦੀ ਸ਼੍ਰੇਣੀ ਵਿੱਚ ਨਹੀਂ ਰੱਖਿਆ ਜਾ ਸਕਦਾ।

ਦੱਸਣਯੋਗ ਹੈ ਕਿ ਡੇਰਾਮੁਖੀ ਰਾਮ ਰਹੀਮ 7 ਫਰਵਰੀ ਤੋਂ ਫਰਲੋ `ਤੇ ਹੈ ਅਤੇ ਇਸ ਦੌਰਾਨ ਉਹ ਆਪਣੇ ਪਰਿਵਾਰ ਨਾਲ ਗੁਰੂਗ੍ਰਾਮ ‘ਚ ਆਪਣੇ ਟੈਂਟ `ਚ ਰਹਿ ਰਿਹਾ ਹੈ। ਹੁਣ 23 ਫਰਵਰੀ ਨੂੰ ਹਾਈਕੋਰਟ ‘ਚ ਗੁਰਮੀਤ ਦੀ ਫਰਲੋ ਦੇ ਖਿਲਾਫ ਸੁਣਵਾਈ ਹੋਣੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment