ਰਣਜੀਤ ਸਿੰਘ ਕਤਲ ਮਾਮਲੇ ‘ਚ ਰਾਮ ਰਹੀਮ ਸਣੇ 5 ਦੋਸ਼ੀ ਕਰਾਰ

TeamGlobalPunjab
1 Min Read

ਪੰਚਕੁਲਾ : ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ ਅਤੇ ਸਜ਼ਾ ਦਾ ਐਲਾਨ 12 ਅਕਤੂਬਰ ਨੂੰ ਕੀਤਾ ਜਾਵੇਗਾ। ਪੰਚਕੁਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਰਾਮ ਰਹੀਮ ਤੋਂ ਇਲਾਵਾ ਚਾਰ ਹੋਰ ਖਿਲਾਫ ਵੀ ਕਤਲ ਦੇ ਮਾਮਲੇ ਵਿਚ ਦੋਸ਼ੀ ਠਹਿਰਾਇਆ।

ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਨੂੰ 10 ਜੁਲਾਈ 2002 ਨੂੰ ਚਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਸੀ। ਰਾਮ ਰਹੀਮ ਨੂੰ ਸ਼ੱਕ ਸੀ ਕਿ ਕੁਰੂਕਸ਼ੇਤਰ ਦਾ ਵਸਨੀਕ ਰਣਜੀਤ ਸਿੰਘ ਹੀ ਉਸ ਵਿਰੁੱਧ ਗੁਮਨਾਮ ਚਿੱਠੀਆਂ ਲਿਖ ਰਿਹਾ ਹੈ ਜਿਨ੍ਹਾਂ ਵਿਚ ਡੇਰੇ ਦੀਆਂ ਸਾਧਵੀਆਂ ਨਾਲ ਬਲਾਤਕਾਰ ਕਰਨ ਦਾ ਖ਼ਾਸ ਤੌਰ ’ਤੇ ਜ਼ਿਕਰ ਕੀਤਾ ਗਿਆ।

Share this Article
Leave a comment