ਨਿਰਧਾਰਿਤ ਊਜ਼ ਡੈਸਕ : ਡੇਰਾ ਮੁਖੀ ਰਾਮ ਰਹੀਮ ਦੇ ਪੈਰੋਕਾਰ ਪ੍ਰਦੀਪ ਸਿੰਘ ਦਾ ਬੀਤੇ ਦਿਨੀਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਲਗਾਤਾਰ ਡੇਰਾ ਸਮਰਥਕ ਪ੍ਰਦਰਸ਼ਨ ਕਰ ਰਹੇ ਹਨ ਉਨ੍ਹਾਂ ਵੱਲੋਂ ਪ੍ਰਦੀਪ ਸਿੰਘ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ । ਅੱਜ ਇਕ ਗ੍ਰਿਫਤਾਰੀ ਤੋਂ ਬਾਅਦ ਡੇਰਾ ਸਮਰਥਕਾਂ ਦੀ ਮੀਟਿੰਗ ਹੋਈ । ਜਿਸ ਬਾਰੇ ਜਾਣਕਾਰੀ ਦੇ ਦਿੰਦਿਆਂ ਆਗੂ ਵੱਲੋਂ ਡੇਰਾ ਸਮਰਥਕਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਗਈ ।
ਇਸ ਮੌਕੇ ਉਨ੍ਹਾਂ ਕਿਹਾ ਕਿ ਆਪਸੀ ਭਾਈਚਾਰਾ ਖਤਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲਗਾਤਾਰ ਉਨ੍ਹਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਦਾ ਭਰੋਸਾ ਦਿਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਮੰਗ ਕੀਤੀ ਗਈ ਹੈ ਕਿ ਇਹ ਸਾਹਮਣੇ ਆਉਣਾ ਚਾਹੀਦਾ ਹੈ ਕਿ ਇਸ ਪਿੱਛੇ ਕੌਣ ਲੋਕ ਅਤੇ ਕਤਲ ਕਿਸ ਨੇ ਕੀਤਾ ਹੈ।ਆਗੂਆਂ ਮੁਤਾਬਕ ਜੇਕਰ ਪ੍ਰਸ਼ਾਸਨ ਜਲਦੀ ਤੋਂ ਜਲਦੀ ਇਸ ਕੇਸ ਨੂੰ ਹੱਲ ਕਰਦਾ ਹੈ ਤਾਂ ਉਹ ਸਸਕਾਰ ਬਾਰੇ ਸੋਚਣਗੇ।