ਚੰਡੀਗੜ੍ਹ : ਡੇਰਾਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਿਤ ਤਿੰਨ ਮਾਮਲਿਆਂ ਵਿੱਚ ਉਸ ’ਤੇ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਉਸ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ।
2015 ਵਿੱਚ ਵਾਪਰੀ ਸੀ ਘਟਨਾ
ਦੱਸ ਦਈਏ ਕਿ ਜੂਨ 2015 ਵਿੱਚ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਇੱਕ ਗੁਰਦੁਆਰੇ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਤੋਂ ਇਹ ਘਟਨਾ ਸ਼ੁਰੂ ਹੋਈ ਸੀ। ਇਸ ਤੋਂ ਬਾਅਦ ਸਤੰਬਰ ਵਿੱਚ ਫਰੀਦਕੋਟ ਦੇ ਪਿੰਡ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਪਵਿੱਤਰ ਗ੍ਰੰਥ ਬੇਅਦਬੀ ਅਤੇ ਅਪਮਾਨਜਨਕ ਪੋਸਟਰ ਲਗਾਏ ਗਏ ਸਨ। ਅਕਤੂਬਰ 2015 ਵਿੱਚ ਬਰਗਾੜੀ ਵਿੱਚ ਇੱਕ ਗੁਰਦੁਆਰੇ ਨੇੜੇ ਪਵਿੱਤਰ ਗ੍ਰੰਥ ਦੀ ਬੇਅਦਬੀ ਹੋਈ ਸੀ।
ਜੇਕਰ ਭਵਿੱਖ ਵਿੱਚ ਲੋੜ ਪਈ ਤਾਂ ਉਸ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ਲਿਆ ਹੈ ਜਦੋਂ ਸੁਪਰੀਮ ਕੋਰਟ ਨੇ ਕਰੀਬ ਚਾਰ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬੇਅਦਬੀ ਦੇ ਮਾਮਲਿਆਂ ਦੀ ਸੁਣਵਾਈ ਤੋਂ ਲਗਾਈ ਰੋਕ ਹਟਾ ਦਿੱਤੀ ਸੀ। ਨਾਲ ਹੀ ਇਸ ਮਾਮਲੇ ਵਿੱਚ ਡੇਰਾ ਮੁਖੀ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ।
ਦਸਣਾ ਬਣਦਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਚੋਰੀ ਅਤੇ ਬੇਅਦਬੀ ਨਾਲ ਸਬੰਧਿਤ ਤਿੰਨ ਮਾਮਲਿਆਂ ਵਿੱਚ ਕੁੱਲ 12 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਪਿਛਲੀ ਗਠਜੋੜ ਸਰਕਾਰ ਨੇ ਨਵੰਬਰ ਵਿੱਚ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।