ਨਿਊਜ਼ ਡੈਸਕ: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ 9 ਹੋਰਨਾਂ ਸਾਥੀਆਂ ਦੀ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਨਜ਼ਰਬੰਦੀ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਇਸ ਮਗਰੋਂ ਪੰਜਾਬ ਦੀ ਸਿਆਸਤ ਮੁੜ ਗਰਮਾ ਗਈ ਹੈ। ਵਿਰੋਧੀ ਧਿਰਾਂ ਇਸ ਲਈ ਕੇਂਦਰ ਸਰਕਾਰ ਦੇ ਨਾਲ ਹੀ ਪੰਜਾਬ ਵੀ ਭਗਵੰਤ ਮਾਨ ਸਰਕਾਰ ਨੂੰ ਵੀ ਘੇਰ ਰਹੀਆਂ ਹਨ।
ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਉਪਰ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਲੋਕਾਂ ਦੇ ਫੈਸਲੇ ਦਾ ਸਤਿਕਾਰ ਕਰਨ ਤੇ ਅੰਮ੍ਰਿਤਪਾਲ ਸਿੰਘ ਤੇ ਹੋਰਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚੋਂ ਰਿਹਾਅ ਕਰਨ ਦੀ ਬਜਾਏ ਭਗਵੰਤ ਮਾਨ ਸਰਕਾਰ ਨੇ ਬਗੈਰ ਕੋਈ ਜਾਇਜ਼ ਕਾਰਨ ਦੱਸੇ ਐਨਐਸਏ ਨਜ਼ਰਬੰਦੀ ਦੇ ਸਖ਼ਤ ਹੁਕਮਾਂ ਨੂੰ ਹੋਰ ਵਧਾ ਦਿੱਤਾ ਹੈ। ਮੈਂ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਇਸ ਬਦਲਾਖੋਰੀ ਵਾਲੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਾ ਹਾਂ ਤੇ ਉਨ੍ਹਾਂ ਦੀ ਜਲਦੀ ਰਿਹਾਈ ਦੀ ਮੰਗ ਕਰਦਾ ਹਾਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।