ਚੰਡੀਗੜ੍ਹ: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਬਿਮਾਰ ਹਨ। ਉਨ੍ਹਾਂ ਨੂੰ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੀਤ ਹੇਅਰ ਨੂੰ ਡੇਂਗੂ ਹੈ ਅਤੇ ਉਹ ਬੈੱਡ ਰੈਸਟ ‘ਤੇ ਹਨ। ਉਹਨਾਂ ਨੂੰ ਠੀਕ ਹੋਣ ਵਿੱਚ ਕੁਝ ਦਿਨ ਲੱਗ ਸਕਦੇ ਹਨ।
ਮੀਤ ਹੇਅਰ ਨੇ ਐਕਸ ‘ਤੇ ਲਿਖਿਆ ਕਿ ਮੈਂ ਡੇਂਗੂ ਪਾਜ਼ੇਟਿਵ ਹੋਣ ਕਾਰਨ ਪਿਛਲੇ ਇਕ ਹਫਤੇ ਤੋਂ ਹਸਪਤਾਲ ਵਿਚ ਦਾਖਲ ਹਾਂ। ਮੇਰੀ ਬਰਨਾਲਾ ਵਾਸੀਆਂ ਨੂੰ ਬੇਨਤੀ ਹੈ ਕਿ ਜ਼ਿਮਨੀ ਚੋਣ ਲਈ ਸਾਡੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਠੀਕ ਹੋਣ ਤੋਂ ਬਾਅਦ ਮੈਂ ਜਲਦੀ ਹੀ ਚੋਣ ਪ੍ਰਚਾਰ ‘ਚ ਸ਼ਾਮਿਲ ਹੋਵਾਂਗਾ। ਪੰਜਾਬ ਦੀਆਂ 4 ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ, ਜਿਨ੍ਹਾਂ ‘ਚੋਂ ਇਕ ਬਰਨਾਲਾ ਹੈ। ਜਿੱਥੋਂ ਮੀਤ ਹੇਅਰ ਨੇ ਚੋਣ ਜਿੱਤੀ ਸੀ। ਫਿਲਹਾਲ ਉਹ ਡਾਕਟਰਾਂ ਦੀ ਨਿਗਰਾਨੀ ‘ਚ ਹੈ।
ਪੰਜਾਬ ਵਿੱਚ 13 ਤਰੀਕ ਨੂੰ ਚੋਣਾਂ
ਪੰਜਾਬ ਦੀਆਂ 4 ਸੀਟਾਂ ‘ਤੇ 13 ਨਵੰਬਰ ਨੂੰ ਉਪ ਚੋਣਾਂ ਹੋਣੀਆਂ ਹਨ। ਜ਼ਿਮਨੀ ਚੋਣ ਦੇ ਨਤੀਜੇ ਵੋਟਿੰਗ ਤੋਂ 10 ਦਿਨ ਬਾਅਦ 23 ਨਵੰਬਰ ਨੂੰ ਸਾਹਮਣੇ ਆਉਣਗੇ। ‘ਆਪ’, ਕਾਂਗਰਸ ਅਤੇ ਭਾਜਪਾ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਆਗੂਆਂ ਨੇ ਨਾਮਜ਼ਦਗੀਆਂ ਵੀ ਦਾਖ਼ਲ ਕਰ ਦਿੱਤੀਆਂ ਹਨ। ਜਦੋਂਕਿ ਸ਼੍ਰੋਮਣੀ ਅਕਾਲੀ ਦਲ ਨੇ ਉਪ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।