ਭਾਰੀ ਮੀਂਹ ਅਤੇ ਬੱਦਲ ਫਟਣ ਕਾਰਨ ਤਬਾਹੀ , 34 ਮੌਤਾਂ

Rajneet Kaur
2 Min Read

ਨਿਊਜ਼ ਡੈਸਕ: ਉੱਤਰੀ ਅਤੇ ਪੱਛਮੀ ਭਾਰਤ ਵਿੱਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਹਿਮਾਚਲ ਪ੍ਰਦੇਸ਼ ਸਮੇਤ ਪਹਾੜੀ ਰਾਜਾਂ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ, ਬੱਦਲ ਫਟਣ, ਮਕਾਨ ਡਿੱਗਣ, ਦਰੱਖਤ ਡਿੱਗਣ ਅਤੇ ਬਿਜਲੀ ਡਿੱਗਣ ਕਾਰਨ 34 ਲੋਕਾਂ ਦੀ ਮੌਤ ਹੋ ਗਈ ਹੈ। ਸਭ ਤੋਂ ਵੱਧ 11 ਮੌਤਾਂ ਹਿਮਾਚਲ ਵਿੱਚ ਹੋਈਆਂ ਹਨ। ਇਸ ਤੋਂ ਇਲਾਵਾ ਯੂਪੀ ਵਿੱਚ 8, ਉਤਰਾਖੰਡ ਵਿੱਚ 6, ਦਿੱਲੀ ਵਿੱਚ 3, ਜੰਮੂ-ਕਸ਼ਮੀਰ, ਹਰਿਆਣਾ ਅਤੇ ਪੰਜਾਬ ਵਿੱਚ ਦੋ-ਦੋ ਮੌਤਾਂ ਹੋਈਆਂ ਹਨ।

ਦਸਣਯੋਗ ਹੈ ਕਿ  ਹਿਮਾਚਲ ਦੇ ਮੰਡੀ ‘ਚ ਬਿਆਸ ਦਰਿਆ ‘ਚ 40 ਸਾਲ ਪੁਰਾਣਾ ਪੁਲ ਵਹਿ ਗਿਆ ਹੈ। ਦਿੱਲੀ ਵਿੱਚ 41 ਸਾਲਾਂ ਬਾਅਦ ਜੁਲਾਈ ਵਿੱਚ ਇੱਕ ਦਿਨ ਵਿੱਚ 153 ਮਿਲੀਮੀਟਰ ਮੀਂਹ ਪਿਆ ਹੈ। ਉੱਤਰੀ ਰੇਲਵੇ ਨੇ ਮੀਂਹ ਕਾਰਨ 17 ਟਰੇਨਾਂ ਰੱਦ ਕਰ ਦਿੱਤੀਆਂ ਹਨ। 12 ਟਰੇਨਾਂ ਦੇ ਰੂਟ ਬਦਲਣੇ ਪਏ। ਪਹਾੜੀ ਰਾਜਾਂ ਵਿੱਚ ਜ਼ਮੀਨ ਖਿਸਕਣ ਨਾਲ ਸੜਕਾਂ ਮਲਬੇ ਵਿੱਚ ਤਬਦੀਲ ਹੋ ਗਈਆਂ ਹਨ, ਜਦੋਂ ਕਿ ਰਾਜਧਾਨੀ ਦਿੱਲੀ ਸਮੇਤ ਮੈਦਾਨੀ ਰਾਜਾਂ ਵਿੱਚ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ। ਇਸ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਦਿੱਲੀ ਵਿੱਚ ਯਮੁਨਾ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ, ਹਿਮਾਚਲ ਦੇ ਮੁੱਖ ਮੰਤਰੀਆਂ ਅਤੇ ਦਿੱਲੀ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲਾਂ ਨਾਲ ਗੱਲਬਾਤ ਕੀਤੀ ਅਤੇ ਸਥਿਤੀ ਨਾਲ ਨਜਿੱਠਣ ਲਈ ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

ਹਿਮਾਚਲ ‘ਚ 24 ਜੂਨ ਨੂੰ ਮਾਨਸੂਨ ਦੇ ਆਉਣ ਤੋਂ ਬਾਅਦ ਤੋਂ ਹੀ ਭਾਰੀ ਤਬਾਹੀ ਹੋਈ ਹੈ। ਸ਼ਨੀਵਾਰ ਦੇਰ ਰਾਤ ਮੰਡੀ ਅਤੇ ਕੁੱਲੂ ‘ਚ ਬੱਦਲ ਫਟਣ ਕਾਰਨ ਬਿਆਸ ਦਰਿਆ ‘ਚ ਪਾਣੀ ਅਚਾਨਕ ਵਧ ਗਿਆ, ਜਿਸ ‘ਚ ਤਿੰਨ ਪੁਲ, ਇਕ ਏਟੀਐੱਮ ਅਤੇ ਚਾਰ ਦੁਕਾਨਾਂ ਵਹਿ ਗਈਆਂ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਭਾਰੀ ਬਾਰਿਸ਼ ਨੂੰ ਲੈ ਕੇ ਰੈੱਡ ਅਤੇ ਆਰੇਂਜ ਅਲਰਟ ਜਾਰੀ ਕੀਤਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment