Home / News / ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਸਕਣਗੇ ਸ਼ਰਧਾਲੂ, ਪਾਕਿਸਤਾਨ ਸਰਕਾਰ ਨੇ ਸ਼ਰਤਾਂ ਨਾਲ ਦਿੱਤੀ ਇਜਾਜ਼ਤ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਸਕਣਗੇ ਸ਼ਰਧਾਲੂ, ਪਾਕਿਸਤਾਨ ਸਰਕਾਰ ਨੇ ਸ਼ਰਤਾਂ ਨਾਲ ਦਿੱਤੀ ਇਜਾਜ਼ਤ

ਨਵੀਂ ਦਿੱਲੀ : ਕਰੀਬ ਡੇਢ ਸਾਲ ਬਾਅਦ ਭਾਰਤੀ ਸ਼ਰਧਾਲੂ ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ, ਪਰ ਇਸ ਲਈ ਕੁਝ ਜ਼ਰੂਰੀ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ  । ਪਾਕਿਸਤਾਨ ਦੇ ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ (NCOC) ਨੇ ਵੈਕਸੀਨ ਦੀਆਂ ਦੋਵੇਂ ਡੋਜ਼ ਲੈਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਸਖ਼ਤ ਕੋਵਿਡ-19 ਪ੍ਰੋਟੋਕਾਲ ਤਹਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਜਾਣ ਦੀ ਇਜਾਜ਼ਤ ਦਿੱਤੀ ਹੈ। ਸਤੰਬਰ ਮਹੀਨੇ ਦੌਰਾਨ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਧਿਆਨ ‘ਚ ਰੱਖ ਕੇ ਫ਼ੈਸਲਾ ਕੀਤਾ ਗਿਆ ਹੈ।

ਐੱਨਸੀਓਸੀ ਦੀ ਬੈਠਕ ‘ਚ ਕਰਤਾਰਪੁਰ ਕਾਰੀਡੋਰ ਤੋਂ ਭਾਰਤੀ ਸਿੱਖ ਸ਼ਰਧਾਲੂਆਂ ਦੀ ਆਵਾਜਾਈ ਸਬੰਧੀ ਗੱਲਬਾਤ ਹੋਈ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਮਹਾਮਾਰੀ ਦੇ ਪ੍ਰਕੋਪ ਦੌਰਾਨ ਭਾਰਤ 22 ਮਈ ਤੋਂ 12 ਅਗਸਤ 2021 ਤਕ ਸੀ-ਸ਼੍ਰੇਣੀ ‘ਚ ਬਣਿਆ ਰਿਹਾ, ਜਿੱਥੇ ਸਿਰਫ਼ ਸਪੈਸ਼ਲ ਇਜਾਜ਼ਤ ‘ਤੇ ਆਵਾਜਾਈ ਦੀ ਇਜਾਜ਼ਤ ਦਿੱਤੀ ਗਈ ਸੀ।

 

ਫੋਰਮ ਨੇ ਇਸ ਸਬੰਧੀ ਫ਼ੈਸਲਾ ਕੀਤਾ ਹੈ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਿਰਫ਼ ਵੈਕਸੀਨੇਟਿਡ ਸ਼ਰਧਾਲੂ (ਜਿਨ੍ਹਾਂ ਨੂੰ ਦੋਵੇਂ ਡੋਜ਼ ਲੱਗੀਆਂ ਹੋਣ) ਨੂੰ ਹੀ ਪਾਕਿਸਤਾਨ ‘ਚ ਐਂਟਰੀ ਦੀ ਇਜਾਜ਼ਤ ਦਿੱਤੀ ਜਾਵੇਗੀ। ਫੋਰਮ ਨੇ ਐਲਾਨ ਕੀਤਾ ਹੈ ਕਿ ਪਾਕਿਸਤਾਨ ਦੀ ਯਾਤਰਾ ਕਰਨ ਤੋਂ ਪਹਿਲਾਂ ਇਕ ਨੈਗੇਟਿਵ ਆਰਟੀ-ਪੀਸੀਆਰ ਟੈਸਟ (ਜਿਹੜੀ 75 ਘੰਟੇ ਤੋਂ ਜ਼ਿਆਦਾ ਪੁਰਾਣੀ ਨਾ ਹੋਵੇ) ਜ਼ਰੂਰੀ ਹੋਵੇਗੀ। ਜੇਕਰ ਰੈਪਿਡ ਐਂਟੀਜਨ ਟੈਸਟ (RAT) ਪਾਜ਼ੇਟਿਵ ਆਉਣ ਦੀ ਸੂਰਤ ‘ਚ ਕਿਸੇ ਨੂੰ ਵੀ ਪਾਕਿਸਤਾਨ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਫੋਰਮ ਨੇ ਇਹ ਵੀ ਮਾਰਕ ਕੀਤਾ ਹੈ ਕਿ ਲਾਗੂ ਗ਼ੈਰ-ਫਾਰਮਾਸਿਊਟੀਕਲ ਦਖ਼ਲ (NPI) ਅਨੁਸਾਰ ਵੱਧ ਤੋਂ ਵੱਧ 300 ਵਿਅਕਤੀਆਂ ਨੂੰ ਬਾਹਰੀ ਗਤੀਵਿਧੀਆਂ ‘ਚ ਹਿੱਸਾ ਲੈਣ ਦੀ ਇਜਾਜ਼ਤ ਹੋਵੇਗੀ। ਪਿਛਲੇ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਕਾਰੀਡੋਰ ਮੁੜ ਖੋਲ੍ਹਣ ਦੀ ਅਪੀਲ ਕੀਤੀ ਤਾਂ ਜੋ ਸਾਰੇ ਸਿੱਖ ਸ਼ਰਧਾਲੂ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਪਾਕਿਸਤਾਨ ਸਥਿਤ ਗੁਰਦੁਆਰੇ ਜਾ ਸਕਣ।

Check Also

ਕਾਂਗਰਸੀ ਵਿਧਾਇਕ ਨੇ ਜਾਤ ਪਾਤ ਨੂੰ ਖਤਮ ਕਰਨ ਲਈ ਚੁੱਕਿਆ ਅਨੌਖਾ ਕੱਦਮ, ਸੰਨਿਆਸੀ ਦੇ ਮੂੰਹ ‘ਚੋਂ ਕੱਢਿਆ ਭੋਜਨ ਆਪ ਖਾਧਾ

ਨਿਊਜ਼ ਡੈਸਕ: ਕਾਂਗਰਸ ਵਿਧਾਇਕ ਨੇ ਜਾਤ ਪਾਤ ਨੂੰ ਖਤਮ ਕਰਨ ਲਈ ਅਨੌਖਾ ਕੱਦਮ ਚੁੱਕਿਆ ਹੈ।ਜਿਸ …

Leave a Reply

Your email address will not be published.