ਡੀਜੀਪੀ ਦਿਨਕਰ ਗੁਪਤਾ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਤੇਜੀ ਨਾਲ ਜਾਂਚ ਕਰਨ ਲਈ 2 ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ

TeamGlobalPunjab
3 Min Read

ਚੰਡੀਗੜ੍ਹ  : ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਦਰਜ਼ ਮੁਕੱਦਮਿਆਂ ਦੀ ਤੇਜੀ ਨਾਲ ਜਾਂਚ ਕਰਨ ਲਈ ਬੁੱਧਵਾਰ ਨੂੰ ਦੋ ਵਿਸ਼ੇਸ ਜਾਂਚ ਟੀਮਾਂ (ਐਸ.ਆਈ.ਟੀ.) ਗਠਨ ਕਰਨ ਦਾ ਆਦੇਸ਼ ਦਿੱਤਾ ਹੈ। ਏਡੀਜੀਪੀ (ਕਾਨੂੰਨ ਤੇ ਵਿਵਸਥਾ) ਈਸ਼ਵਰ ਸਿੰਘ ਦੋਵਾਂ ਐਸਆਈਟੀਜ਼ ਦੀ ਨਿਗਰਾਨੀ ਕਰਨਗੇ। ਏਡੀਜੀਪੀ ਕਾਨੂੰਨ ਤੇ ਵਿਵਸਥਾ ਈਸ਼ਵਰ ਸਿੰਘ ਦੋਵਾਂ ਜਾਂਚ ਟੀਮਾਂ ਦੀ ਨਿਗਰਾਨੀ ਕਰਨਗੇ।

ਦੱਸ ਦਈਏ ਕਿ ਪੰਜਾਬ ਪੁਲਿਸ ਨੇ ਇਸ ਮਾਮਲੇ ‘ਚ ਕੁੱਲ ਪੰਜ ਮਕੁੱਦਮੇ ਦਰਜ ਕੀਤੇ ਹਨ ਜਿੰਨਾ ਵਿੱਚੋਂ ਤਰਨਤਾਰਨ ਵਿਚ 3, ਅੰਮ੍ਰਿਤਸਰ ਦਿਹਾਤੀ ਅਤੇ ਬਟਾਲਾ ਵਿਚ ਇੱਕ-ਇੱਕ ਐਫਆਈਆਰ ਦਰਜ ਕੀਤੀ ਗਈ। ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਪਹਿਲੀ ਵਾਰ ਐਸਪੀ- ਪੱਧਰ ਦੇ ਅਧਿਕਾਰੀਆਂ ਨੂੰ ਇਨਾਂ ਮਾਮਲਿਆਂ ਲਈ ਤਫਤੀਸ਼ੀ ਅਧਿਕਾਰੀ (ਆਈ.ਓ.) ਨਾਮਜਦ ਕੀਤਾ ਗਿਆ ਹੈ ਤਾਂ ਜੋ ਅਪਰਾਧੀਆਂ ਦੇ ਦੋਸ਼ ਜਲਦ ਤੋਂ ਜਲਦ ਸਾਹਮਣੇ ਲਿਆਂਦੇ ਜਾ ਸਕਣ।

ਡੀ.ਜੀ.ਪੀ. ਗੁਪਤਾ ਨੇ ਜਾਂਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਐਸ.ਆਈ.ਟੀ. ਦੀ ਨਿਗਰਾਨੀ ਹੇਠ ਪੰਜਾਬ ਰਾਜ ਦੇ ਅੰਦਰ ਅਤੇ ਬਾਹਰ ਦੋਵੇਂ ਹਰ ਕਿਸਮ ਦੇ ਸਬੰਧਾਂ ਨੂੰ ਉਜਾਗਰ ਕਰਨ ਲਈ ਪੂਰੀ ਅਤੇ ਵਿਆਪਕ ਜਾਂਚ ਨੂੰ ਯਕੀਨੀ ਬਣਾਇਆ ਜਾਵੇ। ਡੀ.ਜੀ.ਪੀ. ਨੇ ਕਿਹਾ ਕਿ ਆਈ.ਓਜ਼ ਸਬੰਧਤ ਅਦਾਲਤਾਂ ਵਿੱਚ ਜਲਦੀ ਤੋਂ ਜਲਦੀ ਆਪਣੇ ਦਸਤਖਤਾਂ ਹੇਠ ਅੰਤਮ ਰਿਪੋਰਟ ਦਾਇਰ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।

ਹਰਦਿਆਲ ਸਿੰਘ ਮਾਨ ਡੀਆਈਜੀ (ਫਿਰੋਜਪੁਰ ਰੇਂਜ ਫਿਰੋਜਪੁਰ) ਤਰਨਤਾਰਨ ਵਿੱਚ ਦਰਜ ਮਕੁੱਦਮਿਆਂ ਦੀ ਜਾਂਚ ਲਈ ਐਸਆਈਟੀ ਦੀ ਅਗਵਾਈ ਕਰਨਗੇ ਜਦਕਿ ਸੁਰਿੰਦਰਪਾਲ ਸਿੰਘ ਪਰਮਾਰ ਆਈ.ਜੀ (ਬਾਰਡਰ ਰੇਂਜ ਅੰਮ੍ਰਿਤਸਰ) ਅੰਮ੍ਰਿਤਸਰ ਅਤੇ ਬਟਾਲਾ ਵਿੱਚ ਦਰਜ ਮਕੁੱਦਮਿਆਂ ਦੀ ਪੜਤਾਲ ਕਰਨ ਵਾਲੀ ਐਸਆਈਟੀ ਦੀ ਨਿਗਰਾਨੀ ਕਰਨਗੇ। ਇਸ ਤੋਂ ਇਲਾਵਾ ਤਰਨਤਾਰਨ ਐਸ.ਆਈ.ਟੀ. ਦੇ ਹੋਰ ਮੈਂਬਰਾਂ ਵਿੱਚ ਐਸ.ਐਸ.ਪੀ ਤਰਨਤਾਰਨ, ਧਰੁਮਨ ਨਿੰਬਲੇ, ਐਸ.ਪੀ (ਜਾਂਚ) ਤਰਨਤਾਰਨ, ਜਗਜੀਤ ਸਿੰਘ ਵਾਲੀਆ ਜਿਨਾਂ ਨੂੰ ਜਾਂਚ ਅਧਿਕਾਰੀ ਨਾਮਜਦ ਕੀਤਾ ਗਿਆ ਹੈ।

- Advertisement -

ਐਸ.ਆਈ.ਟੀਜ ਦੇ ਚੇਅਰਮੈਨਾਂ ਨੂੰ ਸਬੂਤਾਂ ਤੇ ਸ਼ਹਾਦਤਾਂ ਦੀ ਸਹੀ ਤੇ ਢੁਕਵੀਂ ਰਿਕਾਰਡਿੰਗ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ ਕਿਸੇ ਵੀ ਅਧਿਕਾਰੀ / ਵਿੰਗ / ਯੂਨਿਟ, ਜਾਂ ਪੰਜਾਬ ਸਰਕਾਰ ਦੇ ਕਿਸੇ ਵਿਭਾਗ, ਜਾਂ ਕਿਸੇ ਵਿਸ਼ੇਸ ਸੰਸਥਾ / ਲੈਬ ਜਾਂ ਮਾਹਰਾਂ ਦੀ ਸਹਾਇਤਾ ਅਤੇ ਸਹਿਯੋਗ ਪ੍ਰਾਪਤ ਕਰਨ ਅਤੇ ਦਾ ਅਧਿਕਾਰ ਦਿੱਤਾ ਗਿਆ ਹੈ ਅਤੇ ਦੋਸੀਆਂ ਨੂੰ ਸਜਾਵਾਂ ਦਿਵਾਉਣ ਲਈ ਇੱਕ ਮਜਬੂਤ ਕੇਸ ਤਿਆਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਡੀਜੀਪੀ ਗੁਪਤਾ ਨੇ ਕਿਹਾ ਕਿ ਜਾਂਚ ਦੇ ਵੱਖ-ਵੱਖ ਪੜਾਵਾਂ ‘ਤੇ ਕਾਨੂੰਨ / ਸਰਕਾਰੀ ਵਕੀਲ ਅਧਿਕਾਰੀਆਂ ਦੀ ਸਲਾਹ ਲਈ ਜਾਵੇਗੀ।

Share this Article
Leave a comment